ਜਲੰਧਰ (ਸ਼ੋਰੀ)- ਰਾਜ ਨਗਰ ਬਸਤੀ ਬਾਵਾ ਖੇਲ ਦੀ ਵਸਨੀਕ ਮਾਂ-ਧੀ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਬੀਮਾਰ ਹੋਣ ਕਾਰਨ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਏ ਸਨ ਪਰ ਰਸਤੇ ’ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਡਿਊਟੀ ’ਤੇ ਮੌਜੂਦ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਮ੍ਰਿਤਕਾਂ ’ਚ ਮਾਂ ਦੀ ਪਛਾਣ ਖ਼ੁਸ਼ਬੂ ਮਿਸ਼ਰਾ (35) ਪਤਨੀ ਅਨਿਲ ਕੁਮਾਰ ਅਤੇ ਬੇਟੀ ਦੀ ਪਛਾਣ ਆਂਚਲ ਮਿਸ਼ਰਾ ਵਜੋਂ ਹੋਈ ਹੈ। ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਰਾਜੇਸ਼ ਠਾਕੁਰ ਦਾ ਕਹਿਣਾ ਹੈ ਕਿ ਡਾਕਟਰਾਂ ਦੇ ਮੈਡੀਕਲ ਬੋਰਡ ਦੀ ਨਿਗਰਾਨੀ ਹੇਠ ਐਤਵਾਰ ਨੂੰ ਹਸਪਤਾਲ ਤੋਂ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਮ੍ਰਿਤਕਾ ਦੇ 3 ਬੱਚੇ, 2 ਧੀਆਂ ਅਤੇ 1 ਪੁੱਤਰ ਹੈ। ਮਾਂ ਕੁਝ ਮਹੀਨਿਆਂ ਤੋਂ ਬੀਮਾਰ ਚੱਲ ਰਹੀ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਹੈ। ਬੇਟੀ ਕੁਝ ਦਿਨ ਪਹਿਲਾਂ ਬੀਮਾਰ ਹੋਈ ਸੀ। ਹਾਲਾਂਕਿ ਦੋਹਾਂ ਦੀ ਮੌਤ ਇਕੱਠਿਆਂ ਹੋਣ ਕਾਰਨ ਪੁਲਸ ਪੋਸਟਮਾਰਟਮ ਕਰਵਾ ਕੇ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਕੀ ਮੌਤ ਦਾ ਕਾਰਨ ਦੋਵਾਂ ਨੂੰ ਕਿਸੇ ਨੇ ਜ਼ਹਿਰੀਲਾ ਪਦਾਰਥ ਨਾ ਦਿੱਤਾ ਗਿਆ ਹੋਵੇ।
ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਰੂਪਨਗਰ ਵਿਖੇ ਕਮਿਸ਼ਨਰ ਦਫ਼ਤਰ ’ਚ ਸੁਪਰਡੈਂਟ ਨੂੰ ਜ਼ਖ਼ਮੀ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ
NEXT STORY