ਮੋਹਾਲੀ (ਵੈੱਬ ਡੈਸਕ, ਪਰਦੀਪ) : ਮੋਹਾਲੀ ਦੇ ਲਾਲੜੂ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ 23 ਸਾਲਾ ਔਰਤ ਅਤੇ ਉਸ ਦੇ ਢਾਈ ਸਾਲਾ ਬੱਚੇ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਮ੍ਰਿਤਕਾ ਦਾ ਪਤੀ ਵਾਲ-ਵਾਲ ਬਚ ਗਿਆ। ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ (23) ਵਜੋਂ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ਮੁਤਾਬਕ ਸਿਮਰਨਜੀਤ ਕੌਰ ਵਾਸੀ ਪਿੰਡ ਬੁਢਨਪੁਰ ਥਾਣਾ ਬਨੂੜ ਆਪਣੇ ਪਤੀ ਗੁਰਜੀਤ ਸਿੰਘ ਅਤੇ ਢਾਈ ਸਾਲਾ ਬੱਚੇ ਅਨਿਲ ਨਾਲ ਲਾਲੜੂ ਮੰਡੀ ਆ ਰਹੀ ਸੀ।
ਇਹ ਵੀ ਪੜ੍ਹੋ : Love Marriage ਮਗਰੋਂ ਅਦਾਲਤ ਤੋਂ ਸੁਰੱਖਿਆ ਮੰਗਣ ਆਏ ਜੋੜੇ 'ਤੇ ਹਮਲਾ, ਕੁੜੀ ਨੂੰ ਜ਼ਬਰਨ ਲੈ ਗਏ ਨਾਲ
ਜਦੋਂ ਉਹ ਰੇਲਵੇ ਫਾਟਕ ਕਰਾਸ ਕਰਕੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਕਾਰਨ ਸਿਮਰਨਜੀਤ ਕੌਰ ਅਤੇ ਉਸ ਦੇ ਢਾਈ ਸਾਲਾ ਬੱਚੇ ਅਨਿਲ ਦੀ ਮੌਤ ਹੋ ਗਈ, ਜਦੋਂ ਕਿ ਗੁਰਜੀਤ ਸਿੰਘ ਵਾਲ-ਵਾਲ ਬਚ ਗਿਆ ਅਤੇ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਮੌਕੇ 'ਤੇ ਪੁੱਜੀ ਪੁਲਸ ਨੇ ਰਾਹਗੀਹਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਡੇਰਾਬੱਸੀ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਸਿਮਰਨਜੀਤ ਕੌਰ ਅਤੇ ਉਸ ਦੇ ਬੱਚੇ ਨੂੰ ਮ੍ਰਿਤਕ ਕਰਾਰ ਦਿੱਤਾ।
ਇਹ ਵੀ ਪੜ੍ਹੋ : ਆਸ਼ਕ ਦੇ ਪਿਆਰ 'ਚ ਅੰਨ੍ਹੀ ਨੇ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ, ਤਾਰ ਨਾਲ ਕਰੰਟ ਲਾ ਕੇ ਮਾਰਿਆ
ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਗੁਰਜੀਤ ਸਿੰਘ ਦੇ ਬਿਆਨਾਂ 'ਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਟਿੱਪਰ ਨੂੰ ਕਬਜ਼ੇ 'ਚ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾਂ ਦੀ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ
NEXT STORY