ਲੁਧਿਆਣਾ (ਪੰਕਜ) - ਕਮਿਸ਼ਨਰੇਟ ਪੁਲਸ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮਾਂ-ਬੇਟਿਆਂ ਨੂੰ ਲੱਖਾਂ ਰੁਪਏ ਦੀ ਡਰੱਗ ਮਨੀ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਗੁਰਬਚਨ ਨਗਰ ਦੀ ਰਹਿਣ ਵਾਲੀ ਔਰਤ ਕਿਰਨ ਕੁਮਾਰੀ ਅਤੇ ਉਸ ਦੇ ਦੋਵੇਂ ਬੇਟੇ ਬਬਲੂ ਮਹਿਤਾ ਅਤੇ ਰਾਹੁਲ ਮਹਿਤਾ ਜੋ ਕਿ ਨਸ਼ਾ ਵੇਚਣ ਦੇ ਆਦੀ ਹਨ ਅਤੇ ਤਿੰਨੋਂ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ, ਜਿਸ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਜਦੋਂ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਲੱਖ 35 ਹਜ਼ਾਰ ਦੀ ਡਰੱਗ ਮਨੀ ਅਤੇ 70 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ।
ਫਗਵਾੜਾ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਸ਼ਿਵ ਸੈਨਾ ਨੇਤਾ 'ਤੇ ਗੋਲੀਆਂ ਚਲਾਉਣ ਵਾਲਾ ਇੱਕ ਦੋਸ਼ੀ ਗ੍ਰਿਫ਼ਤਾਰ
NEXT STORY