ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ-ਗੁਰਦਾਸਪੁਰ ਨੈਸ਼ਨਲ ਹਾਈਵੇ ’ਤੇ ਵਾਪਰੇ ਭਿਆਨਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਬਟਾਲਾ ਦੇ ਨੇੜਲੇ ਪਿੰਡ ਧੀਰਾ ਵਿਖੇ ਐਤਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕ ਪਰਮਜੀਤ ਕੌਰ ਆਪਣੇ ਪੁੱਤਰ ਗੁਰਸਾਹਬ ਸਿੰਘ (17 ਸਾਲ) ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਵਾਰਾ ਹੋਠੀਆ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੀ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਨਾਲ ਇਹ ਅਣਹੋਣੀ ਵਾਪਰ ਗਈ।
ਇਹ ਵੀ ਪੜ੍ਹੋ : ਗੈਂਗਸਟਰ ਟੀਨੂੰ ਦੇ ਕਹਿਣ ’ਤੇ ਪ੍ਰਿਤਪਾਲ ਨੂੰ ਚੰਡੀਗੜ੍ਹ ’ਚ ਕਰਵਾਈ ਪੂਰੀ ਐਸ਼, ਹੋਟਲ ’ਚ ਕੁੜੀਆਂ ਵੀ ਭੇਜੀਆਂ ਗਈਆਂ
ਹਾਦਸੇ ਵਿਚ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ’ਚ ਸੀ ਅਤੇ ਉਲਟ ਸਾਈਡ ਤੋਂ ਆ ਰਹੀ ਸੀ, ਜਿਸ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਧਰ ਇਸ ਮਾਮਲੇ ’ਚ ਪੁਲਸ ਥਾਣਾ ਸਦਰ ’ਚ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆ ਲਾਸ਼ਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ’ਚ ਕਰਵਾਇਆ ਜਾ ਰਿਹਾ ਹੈ ਅਤੇ ਗੱਡੀ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਹਾਦਸੇ ਤੋਂ ਬਾਅਦ ਕਾਰ ਚਲਾਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਇਸ ਵੱਡੇ ਸਿੱਖ ਆਗੂ ਨੂੰ ਬਣਾਇਆ ਜਾ ਸਕਦੈ ਸੂਬਾ ਪ੍ਰਧਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
4 ਸਾਲ ਪਹਿਲਾਂ ਜ਼ਮਾਨਤ ਦੇਣ ਵਾਲੇ ਸ਼ਖ਼ਸ ਨੇ ਭਗੌੜੇ ਨੂੰ ਦਬੋਚਿਆ, ਪੁਲਸ ਹਵਾਲੇ ਕੀਤਾ
NEXT STORY