ਲੋਹੀਆਂ ਖਾਸ (ਰਾਜਪੂਤ)- ਜਲੰਧਰ ਜ਼ਿਲ੍ਹੇ ਦੀਆਂ ਰਹਿਣ ਵਾਲੀ ਮਾਂ-ਧੀ ਨੂੰ ਉਨ੍ਹਾਂ ਦੀ ਰਿਸ਼ਤੇਦਾਰ ਨੇ ਹੀ ਮਸਕਟ ’ਚ ਵੇਚ ਦਿੱਤਾ ਸੀ, ਜਦਕਿ ਇਨ੍ਹਾਂ ਦੋਵਾਂ ਨੂੰ ਦੁਬਈ ’ਚ 30-30 ਹਜ਼ਾਰ ਪ੍ਰਤੀ ਮਹੀਨੇ ਦੀ ਨੌਕਰੀ ਦਾ ਝਾਂਸਾ ਦਿੱਤਾ ਗਿਆ ਸੀ। 2 ਮਹੀਨਿਆਂ ਬਾਅਦ ਮਸਕਟ ’ਚੋਂ ਪਰਤੀ ਧੀ ਨੇ ਦੱਸਿਆ ਕਿ ਘਰ ਦੀ ਗਰੀਬੀ ਕਾਰਨ ਹੀ ਉਸ ਨੇ ਤੇ ਉਸ ਦੀ ਮਾਂ ਨੇ ਦੁਬਈ ਜਾਣ ਦਾ ਫੈਸਲਾ ਕੀਤਾ ਸੀ। ਟਰੈਵਲ ਏਜੰਟ ਬਣੀ ਇਕ ਰਿਸ਼ਤੇਦਾਰ ਨੇ ਹੀ ਉਨ੍ਹਾਂ ਕੋਲੋਂ 1 ਲੱਖ 20 ਹਜ਼ਾਰ ਰੁਪਏ ਮੰਗੇ ਸਨ ਪਰ ਗੱਲ 80 ਹਜ਼ਾਰ ਰੁਪਏ ’ਚ ਮੁੱਕ ਗਈ ਸੀ। ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਉਹ 5 ਮਾਰਚ ਨੂੰ ਵਾਇਆ ਮੁੰਬਈ ਮਸਕਟ ਲਈ ਰਵਾਨਾ ਹੋਈ ਸੀ ਜਦਕਿ ਉਸ ਦੀ ਮਾਂ 2 ਮਾਰਚ ਨੂੰ ਮਸਕਟ ਪਹੁੰਚੀ ਸੀ।
ਉੱਥੇ ਪਹੁੰਚਣ ’ਤੇ ਪਤਾ ਲੱਗਾ ਕਿ ਉਨ੍ਹਾਂ ਨੂੰ ਦੁਬਈ ਦੀ ਥਾਂ ਮਸਕਟ ’ਚ ਕੰਮ ਦਿੱਤਾ ਜਾਣਾ ਹੈ। ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਟਰੈਵਲ ਏਜੰਟ ਉਨ੍ਹਾਂ ਨੂੰ ਦੁਬਈ ਲੈ ਗਏ, ਜਿੱਥੇ ਉਨ੍ਹਾਂ ਨੂੰ 2 ਦਿਨ ਰੱਖਣ ਤੋਂ ਬਾਅਦ ਕਿਹਾ ਗਿਆ ਕਿ ਤੁਹਾਡੇ ਪਾਸਪੋਰਟ ’ਚ ਗੜਬੜ ਹੈ। ਇਸ ਕਰ ਕੇ ਦੁਬਈ ’ਚ ਰੁਕਿਆ ਨਹੀਂ ਜਾ ਸਕਦਾ ਤੇ ਏਜੰਟ ਵੱਲੋਂ ਉਨ੍ਹਾਂ ਨੂੰ ਵਾਪਸ ਮਸਕਟ ਲਿਆਂਦਾ ਗਿਆ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਜਦੋਂ ਉੱਥੇ ਸਾਰਾ-ਸਾਰਾ ਦਿਨ ਕੰਮ ਕਰਵਾਉਣ ਤੋਂ ਬਾਅਦ ਇਕ ਦਫਤਰ ’ਚ ਉਨ੍ਹਾਂ ਨੂੰ ਸਖ਼ਤ ਨਿਗਰਾਨੀ ਹੇਠ ਰੱਖਿਆ ਜਾਂਦਾ ਸੀ ਤਦ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਥੋਂ ਨਿਕਲਣਾ ਮੁਸ਼ਕਿਲ ਹੈ। ਉਨ੍ਹਾਂ ਨੂੰ ਨਾ ਤਾਂ ਉਨ੍ਹਾਂ ਦੇ ਕੰਮ ਦਾ ਭੁਗਤਾਨ ਕੀਤਾ ਜਾ ਰਿਹਾ ਸੀ ਤੇ ਨਾ ਹੀ ਸਹੀ ਭੋਜਨ ਦਿੱਤਾ ਜਾ ਰਿਹਾ ਸੀ। ਪੀੜਤ ਲੜਕੀ ਨੇ ਦੱਸਿਆ ਕਿ ਉਸ ਦੇ ਪਤੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਦਫ਼ਤਰ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਬਚਾਉਣ ਦਾ ਰਾਹ ਲੱਭਿਆ ਸੀ।
ਪੀੜਤ ਲੜਕੀ ਦੇ ਪਤੀ ਨੇ ਦੱਸਿਆ ਕਿ ਉਸ ਦੀ ਸੱਸ ਜਿਵੇਂ ਕਿਵੇਂ ਉੱਥੋਂ ਬਚ ਕੇ ਨਿਕਲ ਆਈ ਸੀ। ਇਸ ਕਾਰਨ ਉਸ ਦੀ ਪਤਨੀ ਉੱਪਰ ਹੋਰ ਵੀ ਸਖ਼ਤੀ ਕਰ ਦਿੱਤੀ ਗਈ ਸੀ। ਪੀੜਤਾ ਦੇ ਪਤੀ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਦੀ ਗੱਲ ਨੂੰ ਹਮਦਰਦੀ ਨਾਲ ਸੁਣਿਆ ਤੇ ਉਸੇ ਵੇਲੇ ਵਿਦੇਸ਼ ਮੰਤਰਾਲੇ ਨਾਲ ਤੇ ਮਸਕਟ ਵਿਚਲੀ ਭਾਰਤੀ ਅੰਬੈਸੀ ਨਾਲ ਸੰਪਰਕ ਕੀਤਾ ਗਿਆ। ਇਸ ਤੋਂ ਕੁਝ ਦਿਨਾਂ ਬਾਅਦ ਹੀ ਪਹਿਲਾਂ ਉਸ ਦੀ ਸੱਸ ਤੇ ਮਗਰੋਂ ਉਸ ਦੀ ਪਤਨੀ ਦੀ ਭਾਰਤ ਵਾਪਸੀ ਸੰਭਵ ਹੋ ਸਕੀ।
ਨਿਰਮਲ ਕੁਟੀਆ ਪਹੁੰਚੀ ਪੀੜਤਾ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ। ਉਸ ਨੇ ਦੱਸਿਆ ਕਿ ਜੇਕਰ ਸਮੇਂ ਸਿਰ ਸੰਤ ਸੀਚੇਵਾਲ ਜੀ ਉਨ੍ਹਾਂ ਦੀ ਮਦਦ ਨਾ ਕਰਦੇ ਤਾਂ ਸ਼ਾਇਦ ਹੀ ਉਹ ਮਸਕਟ ਵਿਚਲੀ ਨਰਕ ਭਰੀ ਜ਼ਿੰਦਗੀ ਤੋਂ ਇੰਨੀ ਜਲਦੀ ਵਾਪਸ ਆ ਸਕਦੀ ਸੀ। ਉਸ ਨੇ ਦੱਸਿਆ ਕਿ ਉਸ ਦੀ ਮਾਂ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਇੱਥੇ ਨਹੀਂ ਆ ਸਕੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਗ਼ੁਲਾਮਾਂ ਵਰਗੀ ਜ਼ਿੰਦਗੀ ਜਿਊਣ ਨਾਲੋਂ ਦੇਸ਼ ’ਚ ਕੰਮ ਕਰਨ ਨੂੰ ਤਰਜੀਹ ਦੇਣ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਿਸ਼ਵਤ ਲੈਣ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ASI ਨੇ ਥਾਣੇ 'ਚ ਫੜਾਈ ਰਿਸ਼ਵਤ ਦੀ ਰਕਮ, ਫ਼ਿਰ ਨਿਗਲ਼ ਲਈ ਸਲਫ਼ਾਸ
NEXT STORY