ਮੋਗਾ (ਵਿਪਨ) : ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ 'ਚ ਇਕ ਵਿਅਕਤੀ ਵਲੋਂ ਜ਼ਮੀਨ ਦੇ ਝਗੜੇ 'ਚ ਆਪਣੇ ਭਰਾ 'ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਵਿਚ ਬਚਾਅ ਲਈ ਆਈ ਮਾਂ ਧੱਕਾ ਵਿਚ ਡਿੱਗ ਕੇ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ 5 ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਦਰਅਸਲ ਇਹ ਮਾਮਲਾ ਜ਼ਮੀਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ ਅਤੇ 5 ਦਿਨ ਪਹਿਲਾਂ ਕੇਵਲ ਚੰਦ ਵਲੋਂ ਜਾਇਦਾਦ ਦੇ ਵਿਵਾਦ ਕਾਰਨ ਆਪਣੇ ਪੁੱਤਰ ਨਾਲ ਮਿਲ ਕੇ ਆਪਣੇ ਛੋਟੇ ਭਰਾ 'ਤੇ ਹਮਲਾ ਕਰ ਦਿੱਤਾ ਗਿਆ ਸੀ।
ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਮਹਿਲਾ ਦੇ ਵੱਡੇ ਪੁੱਤਰ ਅਤੇ ਪੋਤੇ ਖਿਲਾਫ 304 ਦਾ ਪਰਚਾ ਦਰਜ ਕਰ ਲਿਆ ਹੈ। ਪੁਲਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਸੰਗਰੂਰ ਦੀ ਸੁਖਪ੍ਰੀਤ ਗਿੱਲ ਨੇ ਅਮਰੀਕਾ 'ਚ ਰਚਿਆ ਇਤਿਹਾਸ
NEXT STORY