ਹੁਸ਼ਿਆਰਪੁਰ- ਇਥੋਂ ਤਲਵਾੜਾ ਤੋਂ ਜ਼ੀਰਕਪੁਰ ਦੇ ਰਹਿਣ ਵਾਲੇ ਇਕ ਤਲਾਕਸ਼ੁਦਾ ਜੋੜੇ ਦੀ 7 ਸਾਲਾ ਮਾਸੂਮ ਬੱਚੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ। ਬੱਚੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਕਿਸੇ ਜਾਣਕਾਰ ਤੋਂ ਬੱਚੀ ਦੇ ਪਿਤਾ ਨੂੰ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪਿਤਾ ਨੇ ਸਹੀ ਸਲਾਮਤ ਬੱਚੀ ਨੂੰ ਆਪਣੇ ਘਰ ਲਿਆਂਦਾ।
ਜਾਣਕਾਰੀ ਦਿੰਦੇ ਹੋਏ ਕਪਿਲ ਪੁੱਤਰ ਮੋਹਣ ਸਰੂਪ ਵਾਸੀ ਜ਼ੀਰਕਪੁਰ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ 30 ਜਨਵਰੀ 2025 ਨੂੰ ਤਲਾਕ ਹੋ ਗਿਆ ਸੀ। ਉਸ ਨੇ ਦੱਸਿਆ ਕਿ ਮਾਨਯੋਗ ਅਦਾਲਤ ਦੇ ਸਾਹਮਣੇ 7 ਸਾਲਾ ਬੱਚੀ ਦੇ ਪਾਲਣ-ਪੋਸ਼ਣ ਅਤੇ ਦੇਖ ਰੇਖ ਦੀ ਜ਼ਿੰਮੇਵਾਰੀ ਮਾਂ ਵੱਲੋਂ ਲਈ ਗਈ ਸੀ। ਇਸ ਲਈ ਬੱਚੀ ਨੂੰ ਉਸ ਦੀ ਮਾਂ ਦੇ ਹਵਾਲੇ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਉਸ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡੀ ਬੇਟੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਉਸ ਨੇ ਆਪਣੀ ਬੱਚੀ ਤੱਕ ਪਹੁੰਚ ਕੀਤੀ ਅਤੇ ਬੱਚੀ ਨੂੰ ਆਪਣੇ ਘਰ ਲਿਆਂਦਾ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਤਲਾਕਸ਼ੁਦਾ ਪਤਨੀ ਅਤੇ ਉਸ ਦੇ ਪ੍ਰੇਮੀ ਵੱਲੋਂ ਉਸ ਦੀ ਬੱਚੀ ਨੂੰ ਚੱਲਦੀ ਕਾਰ ਵਿੱਚੋਂ ਤਲਵਾੜਾ ਨੇੜੇ ਸੁੱਟ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਥੋਂ ਦੇ ਲੋਕਾਂ ਨੇ ਬੱਚੀ ਨੂੰ ਸੰਭਾਲਿਆ ਅਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ।
ਕਪਿਲ ਨੇ ਦੱਸਿਆ ਕਿ ਉਸ ਨੇ ਜ਼ੀਰਕਪੁਰ ਦੇ ਪੁਲਸ ਥਾਣੇ ਵਿੱਚ ਪਤਨੀ ਅਤੇ ਉਸ ਦੇ ਪ੍ਰੇਮੀ ਖ਼ਿਲਾਫ਼ ਬੱਚੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਸ਼ਿਕਾਇਤ ਦਿੱਤੀ ਹੈ। ਉੱਥੇ ਹੀ ਪੜਤਾਲੀਆ ਅਫ਼ਸਰ ਐੱਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
NEXT STORY