ਸੁਲਤਾਨਪੁਰ ਲੋਧੀ (ਜ. ਬ)- ਸੁਲਤਾਨਪੁਰ ਲੋਧੀ ਵਿਚ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਮਾਂ ਵੱਲੋਂ ਆਪਣੇ ਨਿੱਕੇ-ਨਿੱਕੇ ਮਾਸੂਮ ਬੱਚਿਆਂ ਸਮੇਤ ਵੇਈਂ ਨਦੀ 'ਚ ਛਾਲ ਮਾਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਪਤਨੀ ਭਰਪੂਰ ਸਿੰਘ ਵਾਸੀ ਪਿੰਡ ਅਦਾਲਤ ਚੱਕ ਨੇ ਕਿਸੇ ਅਣਜਾਣੇ ਦਰਦ ਅਤੇ ਮਾਨਸਿਕ ਤਣਾਅ ਹੇਠ ਆ ਕੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। ਉਹ ਆਪਣੇ ਦੋ ਨਨ੍ਹੇ ਪੁੱਤਰ ਵੀਰ ਪ੍ਰਤਾਪ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੂੰ ਨਾਲ ਲੈ ਕੇ ਨਦੀ 'ਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੱਚਿਆਂ ਵਿਚੋਂ ਇਕ ਬੱਚੇ ਨੂੰ ਉਹ ਸਕੂਲ ਤੋਂ ਲੈ ਕੇ ਆਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ ਨਿਕਲੀ ਜਾਨ

ਉਥੋਂ ਲੰਘ ਰਹੇ ਰਾਹਗੀਰਾਂ ਨੇ ਜਦੋਂ ਇਹ ਦ੍ਰਿਸ਼ ਵੇਖਿਆ ਤਾਂ ਤੁਰੰਤ ਹਿੰਮਤ ਵਿਖਾਉਂਦੇ ਹੋਏ ਮਾਂ ਨੂੰ ਬਚਾ ਲਿਆ ਪਰ ਕਿਸਮਤ ਇੰਨੀ ਮਿਹਰਬਾਨ ਨਾ ਹੋ ਸਕੀ, ਦੋਹਾਂ ਮਾਸੂਮ ਬੱਚਿਆਂ ਦੀ ਜ਼ਿੰਦਗੀ ਪਾਣੀ ਦੀਆਂ ਲਹਿਰਾਂ ਵਿੱਚ ਹੀ ਖ਼ਤਮ ਹੋ ਗਈ। ਇਹ ਮੰਜ਼ਰ ਵੇਖ ਕੇ ਹਰ ਅੱਖ ਨਮੀ ਹੋ ਗਈ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਏ. ਐੱਸ. ਆਈ. ਬਲਦੇਵ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪੱਖ ਤੋਂ ਮਾਮਲੇ ਨੂੰ ਖੰਗਾਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ
ਇਹ ਹਾਦਸਾ ਨਾ ਸਿਰਫ਼ ਇਕ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਇਕ ਵੱਡਾ ਸਵਾਲ ਛੱਡ ਗਿਆ ਹੈ, ਆਖਿਰ ਉਹ ਕਿਹੜਾ ਦਰਦ ਸੀ, ਜਿਸ ਨੇ ਇਕ ਮਾਂ ਨੂੰ ਆਪਣੇ ਹੀ ਲਾਡਲਿਆਂ ਸਮੇਤ ਇਹ ਕਦਮ ਚੁੱਕਣ ‘ਤੇ ਮਜਬੂਰ ਕਰ ਦਿੱਤਾ। ਇਹ ਖ਼ਬਰ ਹਰ ਦਿਲ ਨੂੰ ਛੂਹ ਰਹੀ ਹੈ ਅਤੇ ਲੋਕਾਂ ਨੂੰ ਸੋਚਣ ‘ਤੇ ਮਜਬੂਰ ਕਰ ਰਹੀ ਹੈ ਕਿ ਕਦੇ-ਕਦੇ ਚੁੱਪ ਦਰਦ ਸਭ ਤੋਂ ਵੱਡੀ ਤਬਾਹੀ ਬਣ ਜਾਂਦਾ ਹੈ।

ਇਹ ਵੀ ਪੜ੍ਹੋ: ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸੱਦੇ ਸਾਰੇ ਹਲਕਾ ਇੰਚਾਰਜ
NEXT STORY