ਜਲੰਧਰ/ ਲੁਧਿਆਣਾ (ਵੈੱਬ ਡੈਸਕ)- ਲੋਕ ਸਭਾ ਚੋਣਾਂ ਦੌਰਾਨ ਆਪਣੇ ਪੁਰਾਣੇ ਸਾਥੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰਨ ਦੇ ਬਾਵਜੂਦ ਵੀ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ ਨੂੰ ਮੋਦੀ ਸਰਕਾਰ ਦੀ ਕੈਬਨਿਟ 'ਚ ਜਗ੍ਹਾ ਦਿੱਤੀ ਜਾ ਰਹੀ ਹੈ। ਰਵਨੀਤ ਸਿੰਘ ਬਿੱਟੂ ਨੂੰ ਮੋਦੀ ਕੈਬਨਿਟ ਵਿਚ ਜਗ੍ਹਾ ਮਿਲਣ 'ਤੇ ਮਾਂ ਦਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੂੰ ਵਧਾਈ ਦਿੰਦੇ ਹੋਏ ਮਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਸਾਡਾ ਪਰਿਵਾਰ ਬਹੁਤ ਕੁਝ ਵੇਖ ਚੁੱਕਿਆ ਹੈ। ਅਸੀਂ ਮੁੱਖ ਮੰਤਰੀ ਦੇ ਅਹੁਦੇ 'ਤੇ ਵੀ ਰਹਿ ਚੁੱਕੇ ਹਾਂ ਅਤੇ ਰਵਨੀਤ ਬਿੱਟੂ ਤਿੰਨ ਵਾਰ ਐੱਮ. ਪੀ. ਦੇ ਅਹੁਦੇ 'ਤੇ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਕੋਠੀਆਂ ਕਾਰਾਂ ਬਣਾਉਣ ਦੀ ਸੋਚ ਨਹੀਂ ਹੈ, ਅਸੀਂ ਸਿਰਫ਼ ਦਾਲ-ਰੋਟੀ ਹੀ ਖਾ ਕੇ ਖ਼ੁਸ਼ ਹਾਂ ਅਤੇ ਅਸੀਂ ਸਿਰਫ਼ ਪਬਲਿਕ ਦੀ ਸੇਵਾ ਕਰਨੀ ਹੈ।
ਇਹ ਵੀ ਪੜ੍ਹੋ- ਬੀਬੀ ਹਰਸਿਮਰਤ ਕੌਰ ਬਾਦਲ ਨੇ ਰੱਖੀ ਅਕਾਲੀ ਦਲ ਦੀ ਲਾਜ, ਚੌਥੀ ਵਾਰੀ ਵੀ ਵੱਡੀ ਲੀਡ ਨਾਲ ਕੀਤੀ ਜਿੱਤ ਹਾਸਲ
ਕਾਂਗਰਸ ਨੂੰ ਅਲਵਿਦਾ ਕਹਿ ਕੇ ਰਵਨੀਤ ਬਿੱਟੂ ਵੱਲੋਂ ਭਾਜਪਾ ਜੁਆਇਨ ਕਰਨ ਦੇ ਫ਼ੈਸਲੇ ਨੂੰ ਲੈ ਕੇ ਮਾਂ ਨੇ ਕਿਹਾ ਕਿ ਅਸੀਂ ਆਪਣੇ ਪੁੱਤਰ ਦਾ ਸਾਥ ਦਿੱਤਾ ਹੈ। ਪਹਿਲਾਂ ਥੋੜ੍ਹਾ ਮੈਨੂੰ ਵੀ ਲੱਗਿਆ ਸੀ ਕਿ ਸ. ਬੇਅੰਤ ਸਿੰਘ ਨੇ ਆਪਣੀ ਸਾਰੀ ਉਮਰ ਕਾਂਗਰਸ ਵਿਚ ਹੀ ਬਿਤਾਈ ਹੈ ਤਾਂ ਫਿਰ ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਮੈਨੂੰ ਪੰਜਾਬ ਦੀ ਸੇਵਾ ਕਰਨੀ ਹੈ ਤਾਂ ਭਾਜਪਾ ਵਿਚ ਜਾਣ ਦਾ ਮੌਕਾ ਦਿਓ। ਉਨ੍ਹਾਂ ਕਿਹਾ ਕਿ ਪੰਜਾਬ ਲਈ ਸ. ਬੇਅੰਤ ਸਿੰਘ ਨੇ ਆਪਣਾ ਖ਼ੂਨ ਵਹਾਇਆ ਸੀ ਨਾ ਕੀ ਕਾਂਗਰਸ ਪਾਰਟੀ ਲਈ।
ਉਨ੍ਹਾਂ ਕਿਹਾ ਕਿ ਮੋਦੀ ਕੈਬਨਿਟ ਵਿਚ ਰਵਨੀਤ ਬਿੱਟੂ ਦੇ ਰਾਜ ਮੰਤਰੀ ਬਣਨ ਦਾ ਪੰਜਾਬ ਦੇ ਲੋਕਾਂ ਨੂੰ ਬੇਹੱਦ ਫਾਇਦਾ ਹੋਵੇਗਾ, ਕਿਉਂਕਿ ਇਸ ਵਾਰ ਅਕਾਲੀਆਂ ਨਾਲੋਂ ਵੱਧ ਭਾਜਪਾ ਨੂੰ ਪੰਜਾਬ ਵਿਚ ਵੋਟਾਂ ਮਿਲੀਆਂ ਹਨ। ਸਾਰਾ ਸ਼ਹਿਰ ਹੀ ਬਿੱਟੂ ਨੂੰ ਚਾਹੁੰਦਾ ਹਾਂ। ਅਸੀਂ ਡੋਰ-ਡੋਰ ਪ੍ਰਚਾਰ ਕਰਕੇ ਪੰਜਾਬ ਦੇ ਹਾਲਾਤ ਵੇਖੇ ਹਨ। ਪੰਜਾਬ ਬੇਹੱਦ ਪਿੱਛੇ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਪੰਜਾਬ ਪੁਲਸ ਲਈ ਦਫ਼ਤਰਾਂ 'ਚ ਬੈਠਣ ਸਬੰਧੀ ਜਾਰੀ ਕੀਤੇ ਨਵੇਂ ਹੁਕਮ
ਕੌਣ ਹਨ ਰਵਨੀਤ ਬਿੱਟੂ
ਰਵਨੀਤ ਬਿੱਟੂ ਦਾ ਜਨਮ 10 ਸਤੰਬਰ, 1975 'ਚ ਹੋਇਆ। ਰਵਨੀਤ ਬਿੱਟੂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ। ਰਵਨੀਤ ਬਿੱਟੂ ਦੇ ਪਿਤਾ ਸ. ਸਵਰਨਜੀਤ ਸਿੰਘ ਅਤੇ ਮਾਤਾ ਜਸਵੀਰ ਕੌਰ ਹਨ। ਉਨ੍ਹਾਂ ਦੀ ਜਨਮ ਥਾਂ ਪਿੰਡ ਕੋਟਲੀ ਜ਼ਿਲ੍ਹਾ ਲੁਧਿਆਣਾ ਦਾ ਹੈ। 12ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ।
ਰਾਹੁਲ ਗਾਂਧੀ ਨੇ ਦਿੱਤੀ ਪਹਿਲੀ ਵਾਰ ਟਿਕਟ
ਬਿੱਟੂ ਕਾਂਗਰਸ ਪਾਰਟੀ 'ਚ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ। ਰਾਹੁਲ ਗਾਂਧੀ ਦੀ ਪਹਿਲ ਕਦਮੀ 'ਤੇ ਉਨ੍ਹਾਂ ਨੂੰ 2009 'ਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਮਿਲੀ ਸੀ। ਪਹਿਲੀ ਵਾਰ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਅਕਾਲੀ ਦਲ ਦੇ ਦਲਜੀਤ ਚੀਮਾ ਨੂੰ 67204 ਵੋਟਾਂ ਨਾਲ ਹਰਾਇਆ ਅਤੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
NEXT STORY