ਲੁਧਿਆਣਾ (ਗੌਤਮ) - ਹੈਬੋਵਾਲ ਦੇ ਚੂਹੜਪੁਰ ਰੋਡ ’ਤੇ ਸਥਿਤ ਪ੍ਰੇਮ ਨਗਰ ’ਚ ਵਾਪਰੇ ਮਾਂ-ਪੁੱਤ ਦੇ ਕਤਲ ਦੇ ਮਾਮਲੇ ’ਚ ਪੁਲਸ ਨੇ ਕਾਤਲਾਂ ਦੀ ਪਛਾਣ ਕਰ ਲਈ ਹੈ। ਪੁਲਸ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਮਾਮਲੇ ਨੂੰ ਸੁਲਝਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੁਲਸ ਨੇ ਸੋਨੀਆ ਅਤੇ ਉਸ ਦੇ ਬੇਟੇ ਕਾਰਤਿਕ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਬਰਾਮਦ ਕੀਤੀਆਂ ਸਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਮੁਲਜ਼ਮ ਕੰਬਲ ’ਚ ਲਪੇਟ ਕੇ ਫਰਾਰ ਹੋ ਗਏ ਸਨ। ਪੁਲਸ ਨੇ ਡਾਕਟਰਾਂ ਦੇ ਬੋਰਡ ਵੱਲੋਂ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਿਆ ਸੀ, ਜਿਸ ਤੋਂ ਪਤਾ ਲੱਗਾ ਕਿ ਦੋਵਾਂ ’ਤੇ ਹਮਲਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਦੇ ਸਿਰ ਦੀ ਹੱਡੀ ਫਰੈਕਚਰ ਹੋਣ ਕਾਰਨ ਕਾਫੀ ਖੂਨ ਵਹਿ ਗਿਆ ਸੀ। ਜਦੋਂ ਇਲਾਕੇ ’ਚ ਬਦਬੂ ਫੈਲੀ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਕਾਰਵਾਈ ਕਰਦੇ ਹੋਏ ਲਾਸ਼ਾਂ ਨੂੰ ਬੁਰੀ ਹਾਲਤ ’ਚ ਬਰਾਮਦ ਕਰ ਲਿਆ।
ਕੈਮਰੇ ਦੀ ਫੁਟੇਜ ਖੰਗਾਲਣ ’ਚ ਲੱਗੀ ਪੁਲਸ
ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਮੌਕੇ ’ਤੇ ਜਾਂਚ ਤੋਂ ਬਾਅਦ ਦੋ ਲੋਕਾਂ ਨੂੰ ਹਿਰਾਸਤ ’ਚ ਲਿਆ ਸੀ। ਪੁਲਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ’ਚ ਪੁਲਸ ਨੇ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਪੁਲਸ ਨੇ ਜਦੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਤਾਂ ਉਨ੍ਹਾਂ ਨੇ ਇਕ ਸ਼ੱਕੀ ਹਾਲਤ ’ਚ ਆਉਂਦਾ-ਜਾਂਦਾ ਦੇਖਿਆ।
ਜ਼ਿਕਰਯੋਗ ਹੈ ਕਿ ਜਿਸ ਦਿਨ ਮਾਂ-ਪੁੱਤ ਦਾ ਕਤਲ ਹੋਇਆ ਸੀ, ਉਸ ਦਿਨ ਉਨ੍ਹਾਂ ਦੇ ਘਰ ਦੇ ਪਿੱਛੇ ਪ੍ਰੋਗਰਾਮ ਸੀ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਦੋ ਦਿਨ ਤੱਕ ਨਹੀਂ ਦੇਖਿਆ ਅਤੇ ਫਿਰ ਬਦਬੂ ਆਉਣ ’ਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੌਕੇ ’ਤੇ ਮਿਲੇ ਮੋਬਾਈਲ ਫੋਨ ਦੇ ਵੇਰਵੇ ਦੀ ਵੀ ਜਾਂਚ ਕਰ ਰਹੀ ਹੈ।
ਮੇਅਰਾਂ ਦੇ ਨਾਂ ਫਾਈਨਲ ਕਰਨ ਲਈ AAP ਨੇ ਚੰਡੀਗੜ੍ਹ ’ਚ ਵਿਧਾਇਕਾਂ ਨਾਲ ਕੀਤਾ ਮੰਥਨ
NEXT STORY