ਬਟਾਲਾ/ਕਾਦੀਆਂ, (ਸੈਂਡੀ, ਲੁਕਮਾਨ)- ਸਵੱਛ ਭਾਰਤ ਸਵੱਛ ਪੰਜਾਬ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਅਧੀਨ ਪੂਰੇ ਪੰਜਾਬ ਵਿਚ ਕੰਮ ਕਰ ਰਹੇ ਮਾਸਟਰ ਮੋਟੀਵੇਟਰਾਂ ਤੇ ਮੋਟੀਵੇਟਰਾਂ ਵੱਲੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਵਿਚ ਕੀਤੇ ਜਾ ਰਹੇ ਪੱਖਪਾਤ ਦੇ ਰੋਸ 'ਚ ਕਾਦੀਆਂ ਵਿਖੇ ਰੋਸ ਰੈਲੀ ਕੱਢੀ ਗਈ ਤੇ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ।
ਇਸ ਮੌਕੇ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਵਿੰਦਰਜੀਤ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਢਿੱਲੋਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਾਡੀ ਯੂਨੀਅਨ ਵੱਲੋਂ ਆਪਣੀ ਮਿਹਨਤ ਨਾਲ ਪੰਜਾਬ ਦੇ ਜ਼ਿਲਿਆਂ ਨੂੰ ਖੁੱਲ੍ਹੇ 'ਚ ਜੰਗਲ-ਪਾਣੀ ਤੋਂ ਮੁਕਤ ਕਰਨ ਲਈ ਤੇ ਪੀਣ ਵਾਲੇ ਪਾਣੀ ਦੀ ਸਪਲਾਈ 10 ਘੰਟੇ ਲਗਾਤਾਰ ਕਰਨ ਲਈ ਘਰ-ਘਰ ਜਾ ਕੇ ਸਵੱਛਤਾ ਤੇ ਪੀਣ ਵਾਲੇ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲੋਕਾਂ ਨੂੰ ਮੋਟੀਵੇਟ ਕੀਤਾ ਜਾ ਰਿਹਾ ਹੈ ਪਰ ਸਰਕਾਰ ਤੇ ਵਿਭਾਗ ਵੱਲੋਂ ਇੰਨਾ ਕੰਮ ਕਰਨ ਦੇ ਬਾਵਜੂਦ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਸਾਡੀਆਂ ਮੰਗਾਂ ਮੋਟੀਵੇਟਰਾਂ ਨੂੰ ਵਿਭਾਗ 'ਚ ਮਰਜ ਕਰ ਕੇ ਪੱਕੀ ਮਹੀਨਾਵਾਰ ਤਨਖਾਹ ਲਾਗੂ ਕੀਤੀ ਜਾਵੇ ਤੇ ਇਹ ਰੋਜ਼ਗਾਰ ਪੱਕਾ ਕਰ ਕੇ ਵਿਭਾਗ ਦੇ ਅਗਲੇ ਪ੍ਰਾਜੈਕਟ ਤੇ ਕੰਮ ਮੌਜੂਦਾ ਵਰਕਰਾਂ ਨੂੰ ਹੀ ਦਿੱਤੇ ਜਾਣ।
ਇਸ ਸਮੇਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲੋਂ, ਪ੍ਰਧਾਨ ਨਵਰਾਜ ਸਿੰਘ, ਰਣਜੀਤ ਸਿੰਘ, ਸੁਰਜੀਤ ਕੌਰ, ਸਿਮਰਨਜੀਤ ਸਿੰਘ, ਮਨਪ੍ਰੀਤ ਕੌਰ, ਬਲਵਿੰਦਰ ਸਿੰਘ, ਕੰਵਲਜੀਤ ਸਿੰਘ, ਬਲਜੀਤ ਸਿੰਘ, ਗੁਰਕਮਲ ਸਿੰਘ, ਸੁਖਬੀਰ ਸਿੰਘ, ਪ੍ਰਿੰਸ ਬਾਂਸਲ, ਗੁਰਦੀਪ ਸਿੰਘ, ਰਾਜਾ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।
ਕੈਪਟਨ ਸਰਕਾਰ ਨੂੰ ਦਿਖਾਇਆ ਦਮ
NEXT STORY