ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਬਠਿੰਡਾ ਰੋਡ ’ਤੇ ਕਾਲਜ ਵਾਲੀ ਸੜਕ ਕੋਲ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕ ਜਵਾਹਰ ਸਿੰਘ ਦੇ ਪੁੱਤਰ ਦਲੀਪ ਸਿੰਘ ਵਾਸੀ ਸ਼ਾਹੀ ਨਗਰ, ਬੈਂਕ ਸਾਈਡ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਰੋਡ, ਕੋਟਕਪੂਰਾ ਵੱਲੋਂ ਥਾਣਾ ਸਿਟੀ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਹ ਰੰਗ-ਰੋਗਣ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨੀਂ ਸ਼ਾਮ 4 ਵਜੇ ਦੇ ਕਰੀਬ ਕੰਮ ਤੋਂ ਬਾਅਦ ਆਪਣੇ ਪਿਤਾ ਸਮੇਤ ਮੋਟਰਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ।
ਉਕਤ ਨੇ ਦੱਸਿਆ ਕਿ ਜਦੋਂ ਉਹ ਬਠਿੰਡਾ ਰੋਡ ਨੇੜੇ ਕਾਲਜ ਵਾਲੀ ਸੜਕ ’ਤੇ ਪੁੱਜੇ ਤਾਂ ਸਾਹਮਣੇ ਤੋਂ ਬੌਬੀ ਸ਼ਰਮਾ ਵਾਸੀ ਕੋਟਕਪੂਰਾ ਨੇ ਆਪਣਾ ਮੋਟਰਸਾਈਕਲ ਬੜੀ ਤੇਜ਼ੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਰਕੇ ਉਸਦੇ ਅਤੇ ਉਸਦੇ ਪਿਤਾ ਦੇ ਕਾਫੀ ਸੱਟਾਂ ਲੱਗੀਆਂ। ਉਸਨੇ ਦੱਸਿਆ ਕਿ ਇਸ ਦੌਰਾਨ ਰਾਹਗੀਰਾਂ ਨੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਅਤੇ ਇਲਾਜ ਦੌਰਾਨ ਉਸਦੇ ਪਿਤਾ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਦਲੀਪ ਸਿੰਘ ਦੇ ਬਿਆਨਾਂ ’ਤੇ ਮੋਟਰਸਾਈਕਲ ਚਾਲਕ ਬੌਬੀ ਸ਼ਰਮਾ ਵਾਸੀ ਕੋਟਕਪੂਰਾ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬੀ ਵਿਸ਼ੇ ਦੀ ਤਿਮਾਹੀ ਪ੍ਰੀਖਿਆ ਦਾ ਨਤੀਜਾ ਐਲਾਨਿਆ
NEXT STORY