ਫਤਹਿਗੜ੍ਹ ਸਾਹਿਬ (ਜੱਜੀ) : ਆਮ-ਖਾਸ ਬਾਗ ਸਰਹੰਦ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਤੇ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਥਾਣਾ ਫਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਲਖਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਅਨਾਇਤਪੁਰਾ ਨੇ ਪੁਲਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਸਕੂਲ ਦੀ ਬੱਸ ਚਲਾਉਂਦਾ ਹੈ। ਬੀਤੇ ਦਿਨੀਂ ਸ਼ਾਮ ਨੂੰ ਜਦੋਂ ਉਹ ਪਿੰਡ ਅਨਾਇਤਪੁਰਾ ਜਾ ਰਿਹਾ ਸੀ, ਉਸ ਦੇ ਅੱਗੇ ਉਸਦੇ ਚਾਚੇ ਦਾ ਲੜਕਾ ਜਤਿੰਦਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਅਨਾਇਤਪੁਰਾ ਆਪਣੇ ਮੋਟਰਸਾਈਕਲ ਨੰਬਰ ਪੀ. ਬੀ.- 23 ਏ- ਬੀ -3138 'ਤੇ ਪਿੰਡ ਅਨਾਇਤਪੁਰਾ ਨੂੰ ਜਾ ਰਿਹਾ ਸੀ।
ਇਸ ਦੌਰਾਨ ਜਦੋਂ ਉਸਦਾ ਭਤੀਜਾ ਆਮ ਖਾਸ ਬਾਗ ਰਣਜੀਤ ਲਡਿੰਗ ਤੋਂ ਥੋੜਾ ਅੱਗੇ ਗਿਆ ਤਾਂ ਸਾਹਮਣੇ ਤੋਂ ਇਕ ਹੋਰ ਮੋਟਰਸਾਈਕਲ ਨੰਬਰ ਪੀ.ਬੀ.- 23 -ਜੇ -8656 ਡਿੱਕ ਡੋਲੇ ਖਾਂਦਾ ਹੋਇਆ ਆਇਆ ਤੇ ਉਸ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਉਸਦੇ ਭਤੀਜੇ ਦੇ ਮੋਟਰਸਾਈਕਲ ਵਿਚ ਮਾਰਿਆ। ਇਸ ਨਾਲ ਜਤਿੰਦਰ ਸਿੰਘ ਅਤੇ ਸਾਹਮਣੇ ਤੋਂ ਆ ਰਹੇ ਦੂਸਰੇ ਮੋਟਰਸਾਈਕਲ 'ਤੇ ਸਵਾਰ ਅੰਮ੍ਰਿਤਪਾਲ ਸਿੰਘ ਪੁੱਤਰ ਜੰਗ ਬਹਾਦਰ ਵਾਸੀ ਆਮ ਖਾਸ ਬਾਗ ਦੋਵੇਂ ਹੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਪਹੁੰਚਾਇਆ ਗਿਆ, ਜਿੱਥੋਂ ਦੋਵਾਂ ਨੂੰ ਗੰਭੀਰ ਹਾਲਤ ਨੂੰ ਦੇਖਦੇ ਹੋਏ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਜਤਿੰਦਰ ਸਿੰਘ ਦੀ ਮੌਤ ਹੋ ਗਈ। ਕੁਲਵਿੰਦਰ ਸਿੰਘ ਦੇ ਬਿਆਨ 'ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਕਤਲ ਕਰਕੇ ਮਿੱਟੀ 'ਚ ਦੱਬੀ ਲਾਸ਼
NEXT STORY