ਬਠਿੰਡਾ (ਸੁਖਵਿੰਦਰ) : ਧੁੰਦ ਕਾਰਨ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਮੋਟਰਸਾਈਕਲ ਸਵਾਰ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਰਾਤ ਰਿੰਗ ਰੋਡ 'ਤੇ ਟਰੈਕਟਰ-ਟਰਾਲੀ ਚਾਲਕ ਇਕ ਹੋਰ ਟਰੈਕਟਰ ਨੂੰ ਟੋਚਨ ਲਗਾ ਕੇ ਲਿਜਾ ਰਿਹਾ ਸੀ। ਇਸ ਦੌਰਾਨ ਦਖਾਈ ਨਾ ਦੇਣ ਕਾਰਨ ਮੋਟਰਸਾਈਕਲ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਹਾਦਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ।
ਸੂਚਨਾ ਮਿਲਣ 'ਤੇ ਨੋਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਰੂਬੀ ਸੈਣੀ ਮੌਕੇ 'ਤੇ ਪਹੁੰਚੇ ਅਤੇ ਦੋਵਾਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਇਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਦੇਵ ਸਿੰਘ (23) ਵਾਸੀ ਬੁਰਜ ਮਹਿਮਾ ਅਤੇ ਜ਼ਖਮੀ ਦੀ ਪਛਾਣ ਇਕਬਾਲ ਸਿੰਘ (30) ਵਜੋਂ ਹੋਈ।
ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ 'ਚ ਪਤੀ, ਸੱਸ ਤੇ ਸਹੁਰਾ 14 ਦਿਨ ਦੇ ਪੁਲਸ ਰਿਮਾਂਡ 'ਤੇ
NEXT STORY