ਲੌਂਗੋਵਾਲ (ਵਿਜੇ) : ਨੇੜਲੇ ਪਿੰਡ ਬਹਾਦਰਰਪੁਰ ਵਿਖੇ ਸੰਗਰੂਰ-ਬਰਨਾਲਾ ਮੁੱਖ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਹਿੰਦਰਾ ਗੱਡੀ ਅਤੇ ਮੋਟਰਸਾਈਕਲ ਦੀ ਹੋਈ ਸਿੱਧੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ ਜਦਕਿ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਲੌਂਗੋਵਾਲ ਵਿਖੇਂ ਮਾਮਲਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਬਡਰੁੱਖਾਂ ਪੁਲਸ ਚੌਕੀ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਬੀਰੋਕੇ ਕਲਾਂ ਜ਼ਿਲਾ ਮਾਨਸਾ ਨੇ ਦਰਜ ਕਰਵਾਏ ਬਿਆਨਾਂ ਵਿਚ ਦੋਸ਼ ਲਗਾਏ ਹਨ ਕਿ ਉਹ ਅਤੇ ਉਸ ਦਾ ਭਾਣਜਾ ਸੁਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੋਜ਼ੋ ਕਲਾਂ ਥਾਣਾ ਭੀਖੀ (ਮਾਨਸਾ) ਮਸਤੂਆਣਾ ਸਾਹਿਬ ਤੋਂ ਬਰਨਾਲਾ ਜਾ ਰਹੇ ਸਨ ਕਿ ਮਹਿੰਦਰਾ ਕੈਂਪਰ ਗੱਡੀ ਨੰਬਰ ਪੀ.ਬੀ. 02 ਬੀ.ਜੀ. 9955 ਦੇ ਡਰਾਈਵਰ ਨੇ ਸਾਡੇ ਮੋਟਰਸਾਇਕਲ ਵਿਚ ਸਿੱਧੀ ਟੱਕਰ ਮਾਰੀ ਜਿਸ ਕਾਰਨ ਮੇਰੇ ਭਾਣਜੇ ਸੁਖਵਿੰਦਰ ਸਿੰਘ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਜਦਕਿ ਗੱਡੀ ਚਾਲਕ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ।
ਚੌਂਕੀ ਇੰਚਾਰਜ ਨਿਰਮਲ ਸਿੰਘ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਸਬੰਧੀ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਗੱਡੀ ਚਾਲਕ ਹਰਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਮੱਲ, ਥਾਣਾ ਬਾਜਾਖਾਨਾ, ਜ਼ਿਲਾ ਫਰੀਦਕੋਟ ਖਿਲਾਫ ਥਾਣਾ ਲੌਂਗੋਵਾਲ ਵਿਖੇਂ ਧਾਰਾ 279, 304, 337 ਅਤੇ 427 ਅਧੀਨ ਕੇਸ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਦੁੱਧ ਸਮੇਤ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਲਈ ਵਿਭਾਗ ਨਹੀਂ ਸੰਜੀਦਾ
NEXT STORY