ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) : ਸਥਾਨਕ ਸ਼ਹਿਰ ਦੇ ਬਰਨਾਲਾ ਰੋਡ 'ਤੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ। ਕਪੁਲਸ ਸੂਤਰਾਂ ਅਨੁਸਾਰ ਸੁਖਜਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਹਿੰਮਤਪੁਰਾ ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਿਹਾਲ ਸਿੰਘ ਵਾਲਾ ਤੋਂ ਆਪਣੇ ਪਿੰਡ ਹਿੰਮਤਪੁਰਾ ਨੂੰ ਆ ਰਿਹਾ ਸੀ ਕਿ ਉਸਦੀ ਟੈਂਪੂ ਟਰੈਵਲ ਨਾਲ ਟੱਕਰ ਹੋ ਗਈ ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
50 ਹਜ਼ਾਰ ਠੱਗਣ ਦੇ ਦੋਸ਼ 'ਚ ਧੋਖਾਦੇਹੀ ਦਾ ਮਾਮਲਾ ਦਰਜ
NEXT STORY