ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੀ ਮਾਡਲ ਟਾਊਨ ਚੌਕੀ ਦੀ ਪੁਲਸ ਨੇ ਐੱਸ. ਐੱਚ. ਓ. ਗੁਰਮੀਤ ਸਿੰਘ ਅਤੇ ਇੰਚਾਰਜ ਏ. ਐੱਸ. ਆਈ. ਰਣਜੀਤ ਸਿੰਘ ਦੀ ਅਗਵਾਈ ਹੇਠ ਮੋਟਰਸਾਈਕਲ ਚੋਰੀਆਂ ਕਰਨ ਦੇ ਮਾਮਲੇ 'ਚ ਇਕ ਔਰਤ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਗੁਰਚਰਨ ਸਿੰਘ ਪੁੱਤਰ ਕਰਨੈਨ ਸਿੰਘ ਵਾਸੀ ਗਲੀ ਨੰ. 21 ਭਾਖੜਾ ਐਨਕਲੈਵ ਸਮਾਣਾ ਰੋਡ ਹਾਲ ਵਾਸੀ ਧੀਰੂ ਦੀ ਬਸਤੀ ਪਟਿਆਲਾ, ਸੋਨੀਆ ਪਤਨੀ ਗੁਰਚਰਨ ਸਿੰਘ ਵਾਸੀ ਧੀਰੂ ਦੀ ਬਸਤੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਚੋਰੀ ਦੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਐੱਸ. ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਅਤੇ ਡੀ. ਐੱਸ. ਪੀ. ਸਿਟੀ-1 ਸਤਨਾਮ ਸਿੰਘ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਰਣਜੀਤ ਸਿੰਘ ਅਤੇ ਏ. ਐੱਸ. ਆਈ. ਪਵਨ ਕੁਮਾਰ ਪੁਲਸ ਪਾਰਟੀ ਸਮੇਤ ਲੀਲਾ ਭਵਨ ਪਟਿਆਲਾ ਵਿਖੇ ਮੌਜੂਦ ਸੀ, ਗੁਰਚਰਨ ਸਿੰਘ ਅਤੇ ਸੋਨੀਆਂ ਦੋਨੋ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਤਾਂ ਪੁਲਸ ਨੇ ਦੋਵਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਲਿਆ ਗਿਆ। ਇਸ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਤੋਂ ਚੋਰੀ ਦੇ ਤਿੰਨ ਹੋਰ ਮੋਟਰਸਾਈਕਲ ਬਰਾਮਦ ਕੀਤੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਬਰਾਮਦ ਮੋਟਰਸਾਈਕਲਾਂ ’ਚੋਂ ਤਿੰਨ ਸਰਕਾਰੀ ਰਜਿੰਦਰਾ ਹਸਪਤਾਲ ਤੋਂ ਚੋਰੀ ਕੀਤੇ ਸਨ ਅਤੇ ਇਕ ਨੂੰ ਸ਼੍ਰੀ ਭੂਤਨਾਥ ਮੰਦਰ ਦੇ ਬਾਹਰ ਤੋਂ ਚੋਰੀ ਕੀਤਾ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਵਿਅਕਤੀ ਚੋਰੀ ਕੀਤੇ ਮੋਟਰਸਾਈਕਲਾਂ ਦੇ ਸਪੇਅਰ ਪਾਰਟਸ ਕੱਢ ਕੇ ਦੂਜੀਆਂ ਸਟੇਟਾਂ ਵਿਚ ਵੇਚਣ ਦੀ ਤਾਕ ਵਿਚ ਸਨ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਚੋਰੀਆਂ ਕਰਨ ਦੇ ਆਦੀ ਹਨ। ਗੁਰਚਰਨ ਸਿੰਘ ਦੇ ਖਿਲਾਫ ਪਹਿਲਾਂ ਵੀ ਚਾਰ ਕੇਸ ਦਰਜ ਹਨ ਅਤੇ ਸੋਨੀਆਂ ਦੇ ਖਿਲਾਫ ਵੀ ਪਹਿਲ ਇਕ ਕੇਸ ਦਰਜ ਹੈ। ਇਸ ਲਈ ਇਨ੍ਹਾਂ ਵਿਅਕਤੀਆਂ ਤੋਂ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
ਗੈਂਗਸਟਰ ਕੌਸ਼ਲ ਚੌਧਰੀ 7 ਦਿਨਾਂ ਦੇ ਰਿਮਾਂਡ ’ਤੇ, ਵਿਸ਼ੇਸ਼ ਟੀਮ ਪੁੱਛਗਿੱਛ ’ਚ ਜੁਟੀ
NEXT STORY