ਲੁਧਿਆਣਾ (ਰਾਜ) : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ ਤੇ ਸ਼ਹਿਰ ’ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ 'ਤੇ ਨਕੇਲ ਕੱਸਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਅਕਾਸ਼ਦੀਪ ਸਿੰਘ ਪੁੱਤਰ ਗੁਰਮਿੰਦਰ ਸਿੰਘ, ਸਰਨਦੀਪ ਸਿੰਘ ਪੁੱਤਰ ਕਾਕਾ ਸਿੰਘ ਅਤੇ ਜਸਵਿੰਦਰ ਸਿੰਘ ਉਰਫ਼ ਸਾਬੀ ਪੁੱਤਰ ਮਲਕੀਤ ਸਿੰਘ ਹੈ। ਮੁਲਜ਼ਮਾਂ ਕੋਲੋਂ 9 ਦੋਪਹੀਆਂ ਵਾਹਨ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਅਮਰਜੀਤ ਸਿੰਘ ਨੇ ਦੱਸਿਆ ਕਿ ਚੌਕੀ ਘੁਮਾਰਮੰਡੀ ਇੰਚਾਰਜ ਬਲਬੀਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਗਸ਼ਤ 'ਤੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਚੋਰੀਆਂ ਕਰਨ ਦਾ ਆਦਿ ਹੈ ਜੋ ਕਿ ਚੋਰੀ ਕੀਤੇ ਹੋਏ ਵਾਹਨ ਵੇਚਣ ਦੀ ਫਿਰਾਕ ’ਚ ਹੈ। ਇਸ ਤੋਂ ਬਾਅਦ ਪੁਲਸ ਨੇ ਨਾਕਾਬੰਦੀ ਕਰ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਫਿਰ ਪੁੱਛਗਿੱਛ ਕਰ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਚੋਰੀਸ਼ੁਦਾ 8 ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਸਾਬੀ ਖਿਲਾਫ ਪਹਿਲਾਂ ਤੋਂ ਹੀ ਪੰਜ ਅਪਰਾਧਿਕ ਕੇਸ ਦਰਜ ਹਨ। ਪੁਲਸ ਮੁਲਜ਼ਮਾਂ ਕੋਲੋਂ ਅੱਗੇ ਦੀ ਜਾਂਚ ’ਚ ਜੁਟੀ ਹੋਈ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਤੇ ਇਸ ਗੈਂਗ ਦਾ ਸਬੰਧ ਕਿਸੇ ਵੱਡੇ ਗਿਰੋਹ ਨਾਲ ਤਾਂ ਨਹੀਂ ਕੀਤੇ।
ਇਕ ਨੂੰ ਬਚਾਉਂਦੀਆਂ ਦੂਜੇ ਨੇ ਵੀ ਡਰੇਨ 'ਚ ਮਾਰੀ ਛਾਲ, ਦੋਵੇਂ ਵਿਅਕਤੀ ਡੁੱਬੇ
NEXT STORY