ਫਿਰੋਜ਼ਪੁਰ (ਮਲਹੋਤਰਾ) : ਥਾਣਾ ਸਿਟੀ ਦੀ ਟੀਮ ਨੇ ਕਸੂਰੀ ਗੇਟ ਦੇ ਕੋਲ ਨਾਕਾ ਲਗਾ ਕੇ ਮੋਟਰਸਾਈਕਲ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਹੈੱਡ ਕਾਂਸਟੇਬਲ ਦਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਕਸੂਰੀ ਗੇਟ ਦੇ ਕੋਲ ਘੁੰਮ ਰਹੇ ਹਨ। ਇਸ ਆਧਾਰ 'ਤੇ ਨਾਕਾ ਲਾਇਆ ਹੋਇਆ ਸੀ ਤਾਂ ਦੋ ਮੋਟਰਸਾਈਕਲਾਂ 'ਤੇ ਸ਼ੱਕੀ ਹਾਲਤ ਵਿਚ ਆ ਰਹੇ ਤਿੰਨ ਵਿਅਕਤੀਆਂ ਨੂੰ ਰੋਕ ਕੇ ਕਾਗਜ਼ ਚੈੱਕ ਕਰਵਾਉਣ ਲਈ ਕਿਹਾ ਤਾਂ ਉਨ੍ਹਾਂ ਮੰਨਿਆ ਕਿ ਮੋਟਰਸਾਈਕਲ ਚੋਰੀ ਦੇ ਹਨ।
ਦੋਸ਼ੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੰਦਰ ਉਰਫ ਬਿੰਦੂ, ਕ੍ਰਿਪਾਲ ਸਿੰਘ ਉਰਫ ਬਿੱਟੂ ਅਤੇ ਸੁਖਵਿੰਦਰ ਸਿੰਘ ਉਰਫ ਲਾਲਾ ਪਿੰਡ ਹਬੀਬਵਾਲਾ ਦੇ ਰੂਪ ਵਿਚ ਹੋਈ ਹੈ। ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਉਨਾਂ ਦੱਸਿਆ ਕਿ ਉਨਾਂ ਦਾ ਇੱਕ ਹੋਰ ਸਾਥੀ ਬਲਜਿੰਦਰ ਸਿੰਘ ਵੀ ਇਸ ਗਿਰੋਹ ਵਿਚ ਸ਼ਾਮਲ ਹੈ ਤੇ ਉਹ ਚੋਰੀ ਕੀਤੇ ਵਾਹਨ ਅੱਗੇ ਵੇਚਣ ਦਾ ਕੰਮ ਕਰਦੇ ਹਨ।
ਗੰਨੇ ਦੇ ਖੇਤ 'ਚੋਂ ਮਿਲੀ ਔਰਤ ਦੀ ਲਾਸ਼
NEXT STORY