ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)—ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਬਹਾਦਰ ਹੁਸੈਨ ਵਿਖੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਤੋਂ ਬਾਅਦ ਦਰੱਖਤ ਨਾਲ ਵੱਜਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਥਾਣਾ ਰੰਗੜ ਨੰਗਲ ਦੇ ਏ.ਐੱਸ.ਆਈ ਸੰਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਹਾਦਰ ਹੁਸੈਨ ਵਿਖੇ ਮੋਟਰ ਸਾਈਕਲ ਦਾ ਸੰਤੁਲਣ ਵਿਗੜਣ ਕਾਰਨ ਮੋਟਰ ਸਾਈਕਲ ਇਕ ਦਰੱਖਤ ਨਾਲ ਵੱਜਾ ਹੈ ਅਤੇ ਇਸ ਹਾਦਸੇ ’ਚ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਉਪਰੰਤ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਮੰਨਾ, ਵਾਸੀ ਸ਼ਾਹਬਪੁਰਾ, ਬਟਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਦਹਿਲ ਜਾਣਾ ਸੀ ਪੰਜਾਬ: ਡਰੋਨ ਗਤੀਵਿਧੀ ਤੋਂ ਬਾਅਦ ਇਸ ਪਿੰਡ 'ਚੋਂ 4 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ
ਇੱਥੇ ਦੱਸਣਯੋਗ ਹੈ ਕਿ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਵਿਭਾਗ ਦੀ ਲਾਪਰਵਾਹੀ ਵੀ ਸਾਹਮਣੇ ਆ ਰਹੀ ਹੈ। ਸੜਕ ਨੂੰ ਦੋਵੇਂ ਪਾਸਿਆਂ ਤੋਂ ਚੌੜਾ ਕਰਨ ਲਈ ਖੁੱਲ੍ਹਾ ਕੀਤਾ ਗਿਆ ਹੈ, ਪਰ ਸੜਕ ਦੇ ਵਿਚਕਾਰ ਅਤੇ ਰਸਤੇ ਵਿਚ ਆਉਂਦੇ ਦਰੱਖਤਾਂ ਦੀ ਕਟਾਈ ਨਾ ਹੋਣ ਕਾਰਨ ਵਾਹਨ ਚਾਲਕਾਂ ਲਈ ਖ਼ਤਰਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ-GNDU ਵਿਦਿਆਰਥੀਆਂ ਲਈ ਵੱਡੀ ਖਬਰ: 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
ਇਸ ਮੌਕੇ ਸਥਾਨਕ ਲੋਕਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਦੇ ਨਾਲ-ਨਾਲ ਰਸਤੇ ਵਿੱਚ ਆਉਂਦੇ ਦਰੱਖਤਾਂ ਦੀ ਵੀ ਤੁਰੰਤ ਛਾਂਟੀ ਕੀਤੀ ਜਾਵੇ ਜਾਂ ਲੋੜ ਅਨੁਸਾਰ ਹਟਾਇਆ ਜਾਵੇ, ਤਾਂ ਜੋ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਭਵਿੱਖ ਵਿੱਚ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ ਜੋ ਸੋਚਿਆ ਨਾ ਸੀ
NEXT STORY