ਦੀਨਾਨਗਰ (ਹਰਜਿੰਦਰ ਗੋਰਾਇਆ) — ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਸਰਹੱਦੀ ਖੇਤਰ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਗਏ ਸ਼ਰਧਾਲੂ ਦਾ ਬਾਹਰੋ ਮੋਟਰਸਾਈਕਲ ਚੋਰੀ ਹੋਣਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਚੋਰੀ ਦੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਕੈਮਰਿਆ ਵਿਚ ਕੈਦ ਹੋ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਕੁਲਬੀਰ ਸਿੰਘ ਨੇ ਦੱਸਿਆ ਕਿ ਮੈਂ ਪਰਿਵਾਰ ਸਮੇਤ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਸੀ, ਜਦੋਂ 10-15 ਮਿੰਟ ਬਾਆਦ ਮੱਥਾ ਟੇਕ ਕੇ ਵਾਪਸ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਉਨ੍ਹਾਂ ਦੱਸਿਆ ਜਦੋਂ ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾ ਨੂੰ ਸੂਚਿਤ ਕੀਤਾ ਗਿਆ ਤਾਂ ਉਨ੍ਹਾਂ ਵੱਲੋ ਸੀਸੀਟੀਵੀ ਕੈਮਰੇ ਚੈਕ ਕੀਤੇ ਗਏ ਤਾਂ ਇਕ ਨੌਜਵਾਨ ਮੋਟਰਸਾਈਕਲ ਚੋਰੀ ਕਰਕੇ ਲਿਜਾਂਦਾ ਨਜ਼ਰ ਆਇਆ। ਇਸ ਸੰਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਪੁਲਸ ਵੱਲੋ ਸੀਸੀਟੀਵੀ ਕੈਮਰਿਆਂ ਦੇ ਆਧਾਰ ਚੋਰ ਦੀ ਭਾਲ ਕੀਤੀ ਜਾ ਰਹੀ ਹੈ।
ਉਧਰ ਇਲਾਕੇ ਦੇ ਕੁੱਝ ਮੋਹਤਬਰ ਵਿਅਕਤੀਆ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਵੀ ਕਈ ਵਾਰੀ ਲੋਕਾਂ ਦੇ ਮੋਟਰਸਾਈਕਲ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨਾਂ ਪੁਲਸ ਪ੍ਰਸ਼ਾਸ਼ਨ ਅਤੇ ਗੁਰਦੁਆਰਾ ਪ੍ਰਬੰਧਕਾਂ ਕੋਲੋ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸਖ਼ਤੀ ਨਾਲ ਸ਼ਿਕੰਜਾ ਕੱਸਿਆ ਜਾਵੇ ਤਾਂ ਕਿ ਸੰਗਤਾਂ ਨਾਲ ਅਜਿਹੀਆ ਘਟਨਾਵਾਂ ਨਾ ਵਾਪਰਨ ਸਕਣ।
ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਲਾਇਆ UAPA
NEXT STORY