ਪਟਿਆਲਾ (ਬਲਜਿੰਦਰ) : ਥਾਣਾ ਸਬਜੀ ਮੰਡੀ ਪਟਿਆਲਾ ਦੀ ਪੁਲਸ ਨੇ ਐਸ.ਐਚ.ਓ. ਰਣਜੀਤ ਸਿੰਘ ਦੀ ਅਗਵਾਈ ਹੇਠ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐਸ.ਐਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਸੰਜੀਵ ਸਿੰਗਲਾ ਅਤੇ ਇੰਸ: ਜਸਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਸਾਹਿਲ ਕੁਮਾਰ ਪੁੱਤਰ ਰਾਜਿੰਦਰ ਸਿੰਘ ਵਾਸੀ ਛੋਟੀ ਗੁੱਗਾ ਮਾੜੀ ਬਡੁੰਗਰ, ਵਿਨੀਤ ਕੁਮਾਰ ਪੁੱਤਰ ਮਾਨ ਚੰਦ ਵਾਸੀ ਰਤਨ ਨਗਰ ਪਟਿਆਲਾ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਮਹਿੰਦਰਾ ਕਾਲਜ ਪਟਿਆਲਾ ਦੇ ਕੋਲ ਮੌਜੂਦ ਸੀ, ਜਿਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਮੋਟਰਸਾਇਕਲ ਚੋਰ ਕਰਨ ਦੇ ਆਦੀ ਹਨ ਅਤੇ ਅੱਜ ਵੀ ਮੋਟਰਸਾਹਿਕਲ ‘ਤੇ ਸਵਾਰ ਹੋ ਕੇ ਡਕਾਲਾ ਸਾਈਡ ਤੋਂ ਆ ਰਹੇ ਹਨ।
ਪੁਲਸ ਨੇ ਦੋਵਾਂ ਨੂੰ ਨਾਕਾਬੰਦੀ ਕਰਕੇ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਤੋਂ ਪੰਜ ਮੋਟਰਸਾਈਕਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਦੇ ਨਾਲ ਇਲਾਕੇ ਵਿਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾ ਨੂੰ ਠੱਲ੍ਹ ਪਵੇਗੀ।
ਕਰਜ਼ੇ ਅਤੇ ਘਰੇਲੂ ਪਰੇਸ਼ਾਨੀਆਂ ਤੋਂ ਤੰਗ ਕਿਸਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY