ਲੁਧਿਆਣਾ (ਗੌਤਮ) : ਸਰਾਭਾ ਨਗਰ ’ਚ ਸਥਿਤ ਇਕ ਧਾਰਮਿਕ ਅਸਥਾਨ ਤੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ’ਚ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ, ਜਦੋਂਕਿ ਉਸ ਦਾ ਸਾਥੀ ਫ਼ਰਾਰ ਹੋ ਗਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪੁਲਸ ਨੇ ਪਿੰਡ ਨੱਥੂ ਵਾਲਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਅਤੇ ਫਰਾਰ ਦੀ ਪਛਾਣ ਜਗਦੀਪ ਸਿੰਘ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਤੋਂ ਚੋਰੀ ਕੀਤਾ ਹੋਇਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਸ ਨੇ ਕਾਬੂ ਕੀਤੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ।
ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਚੋਰੀ ਦੇ ਹੋਰਨਾਂ ਕੇਸਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਸਰਾਭਾ ਨਗਰ ਦੇ ਰਹਣਿ ਵਾਲੇ ਰਮੇਸ਼ ਕੁਮਾਰ ਦੇ ਬਿਆਨ ’ਤੇ ਕੇਸ ਦਰਜ ਕੀਤਾ ਹੈ।
ਰਮੇਸ਼ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਹ ਸਰਾਭਾ ਨਗਰ ਸਥਿਤ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਗਿਆ ਸੀ। ਉਸ ਨੇ ਆਪਣਾ ਮੋਟਰਸਾਈਕਲ ਬਾਹਰ ਪਾਰਕ ਕੀਤਾ ਸੀ। ਵਾਪਸ ਆਇਆ ਤਾਂ ਉਥੇ ਉਸ ਦਾ ਮੋਟਰਸਾਈਕਲ ਨਹੀਂ ਸੀ। ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਉਕਤ ਮੁਲਜ਼ਮਾਂ ਨੇ ਉਸ ਦਾ ਮੋਟਰਸਾਈਕਲ ਚੋਰੀ ਕੀਤਾ ਹੈ। ਪੁਲਸ ਨੇ ਭਾਲ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਦੇ 3 ਹੋਰ ਪਾਜ਼ੇਟਿਵ ਕੇਸ ਹੋਏ ਰਿਪੋਰਟ, ਜ਼ਿਲ੍ਹੇ 'ਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 27 ਤੱਕ ਪੁੱਜੀ
NEXT STORY