ਮੋਗੀ (ਵਿਪਨ) - ਮੋਗਾ ਦੀ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਚੋਰੀ ਦੇ 11 ਮੋਟਰਸਾਈਕਲਾਂ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਉਕਤ ਚੋਰ ਚੋਰੀ ਕੀਤੇ ਗਏ ਮੋਟਰਸਾਈਕਲਾਂ ਨੂੰ 3 ਹਜ਼ਾਰ ਰੁਪਏ 'ਚ ਵੇਚਣ ਦਾ ਧੰਦਾ ਕਰਦੇ ਸਨ, ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮੋਗਾ ਦੇ ਡੀ. ਐੱਸ.ਪੀ. ਡੀ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਨਾਕੇਬੰਦੀ ਦੌਰਾਨ ਗੱਬਰ ਸਿੰਘ ਨਾਂ ਦੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਸੀ। ਪੁਲਸ ਵਲੋਂ ਸਖਤੀ ਨਾਲ ਪੁੱਛਗਿੱਛ ਕਰਨ 'ਤੇ ਉਸ ਦੇ ਦੂਜੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ। ਉਕਤ ਦੋਸ਼ੀਆਂ ਨੂੰ ਨੇ ਦੱਸਿਆ ਕਿ ਉਨ੍ਹਾਂ ਦੋਵਾਂ ਨੇ ਮਿਲ ਕੇ ਮੋਗਾ ਜ਼ਿਲੇ ਦੇ ਵੱਖ-ਵੱਖ ਥਾਵਾਂ ਤੋਂ 11 ਮਟੋਰਸਾਈਕਲ ਚੋਰੀ ਕੀਤੇ ਸਨ, ਜਿਨ੍ਹਾਂ ਨੂੰ ਉਹ 3 ਹਜ਼ਾਰ ਰੁਪਏ 'ਚ ਵੇਚਣ ਦਾ ਧੰਦਾ ਕਰਦੇ ਸਨ।
ਜਗਮੀਤ ਬਰਾੜ ਦੇ ਖਾਸਮ-ਖਾਸ ਵਿਜੇ ਕੁਮਾਰ ਕਾਂਗਰਸ 'ਚ ਸ਼ਾਮਲ
NEXT STORY