ਸਰਦੂਲਗੜ੍ਹ (ਚੋਪੜਾ) : ਸਰਦੂਲਗੜ੍ਹ ਪੁਲਸ ਨੇ ਮੋਟਰਸਾਈਕਲ ਚੋਰੀ ਕਰਕੇ ਵੇਚਣ ਵਾਲੇ ਗਿਰੋਹ ਦੇ ਤਿੰਨ ਨੌਜਵਾਨਾਂ ਨੂੰ ਚੋਰੀ ਕੀਤੇ ਪੰਜ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਇੰਸਪੈਕਟਰ ਗੁਰਦੀਪ ਸਿੰਘ ਦਿਓਲ ਨੇ ਦੱਸਿਆ ਕਿ ਸਰਵਿੰਦਰ ਸਿੰਘ ਵਾਸੀ ਰੋੜਕੀ ਨੇ ਮੋਟਰਸਾਈਕਲ ਚੋਰੀ ਹੋਣ ਸੰਬੰਧੀ ਪ੍ਰੀਤਇੰਦਰ ਸਿੰਘ ਉਰਫ ਮਨੀ ਵਾਸੀ ਸਰਦੂਲਗੜ੍ਹ, ਮੇਵਾ ਰਾਮ ਅਤੇ ਕੇਵਲ ਸਿੰਘ ਵਾਸੀ ਰੋੜਕੀ ਵਿਰੁੱਧ ਦਰਖਾਸਤ ਦਿੱਤੀ ਸੀ|ਜਿਸ 'ਤੇ ਕਾਰਵਾਈ ਕਰਦੇ ਹੋਏ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਮੁਕੱਦਮਾ ਦਰਜ ਕਰਕੇ ਉੱਕਤ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ।
ਤਫਤੀਸ ਦੌਰਾਨ ਪਤਾ ਲੱਗਾ ਕਿ ਉਹ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਦਿੰਦੇ ਹਨ। ਪੁਲਸ ਨੇ ਉੱਕਤ ਚੋਰ ਗਿਰੋਹ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਪੰਜ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਮੋਟਰਸਾਈਕਲ ਚੋਰ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ
NEXT STORY