ਅੰਮ੍ਰਿਤਸਰ, (ਅਰੁਣ)- ਪੁਲਸ ਚੌਕੀ ਫਤਿਹਗੜ੍ਹ ਚੂੜੀਆਂ ਬਾਈਪਾਸ ਦੀ ਪੁਲਸ ਨੇ ਚੋਰੀ ਦਾ ਮੋਟਰਸਾਈਕਲ ਲੈ ਕੇ ਘੁੰਮ ਰਹੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰਜਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਹਰਦੋਵਾਲੀ ਬਟਾਲਾ ਅਤੇ ਵਿਜੇ ਪੁੱਤਰ ਅਮਰੀਕ ਸਿੰਘ ਵਾਸੀ ਬਾਠ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ। ਚੌਕੀ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
2 ਵੇਲੇ ਦੀ ਰੋਟੀ ਤੋਂ ਮੁਥਾਜ 1100 ਸੁਵਿਧਾ ਕੇਂਦਰ ਕਰਮਚਾਰੀ
NEXT STORY