ਤਰਨਤਾਰਨ, (ਰਾਜੂ)- ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਨਾਕਾਬੰਦੀ ਦੇ ਸਬੰਧ ਵਿਚ ਅੱਡਾ ਸੁਰਸਿੰਘ ਵਿਖੇ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਸਾਲ ਸਿੰਘ ਪੁੱਤਰ ਕੁਲਵਿੰਦਰ ਸਿੰਘ ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਟਰਸਾਈਕਲ ਨੂੰ ਵੇਚਣ ਦੇ ਸਬੰਧ ਵਿਚ ਆ ਰਿਹਾ ਹੈ, ਜੇਕਰ ਹੁਣੇ ਹੀ ਪੁਲ ਸੂਆ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ, ਜਿਸ 'ਤੇ ਪੁਲਸ ਨੇ ਉਕਤ ਦੋਸ਼ੀ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ।
ਇਸ ਸਬੰਧੀ ਤਫਤੀਸ਼ੀ ਅਫਸਰ ਪਰਮਜੀਤ ਸਿੰਘ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ਹਿਰ ਵਾਸੀਆਂ ਨੂੰ ਜਲਦੀ ਮਿਲੇਗੀ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ
NEXT STORY