ਅੰਮ੍ਰਿਤਸਰ, (ਅਰੁਣ)- ਥਾਣਾ ਛੇਹਰਟਾ ਦੀ ਪੁਲਸ ਨੇ ਕੀਤੀ ਵਿਸ਼ੇਸ਼ ਨਾਕੇਬੰਦੀ ਦੌਰਾਨ ਮੋਟਰਸਾਈਕਲ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਹੀਰਾ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਖਾਸਾ ਘਰਿੰਡਾ ਦੇ ਕਬਜ਼ੇ ’ਚੋਂ ਚੋਰੀ ਕੀਤਾ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ®ਜਾਣਕਾਰੀ ਦਿੰਦਿਆਂ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਹਰੀਸ਼ ਬਹਿਲ ਨੇ ਦੱਸਿਆ ਕਿ ਭੈਡ਼ੇ ਪੁਰਸ਼ਾਂ ਦੀ ਤਲਾਸ਼ ਸਬੰਧੀ ਏ. ਐੱਸ. ਆਈ. ਸਰਵਣ ਸਿੰਘ ਵੱਲੋਂ ਕੀਤੀ ਨਾਕੇਬੰਦੀ ਦੌਰਾਨ ਇਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕਿਆ ਗਿਆ। ਦਸਤਾਵੇਜ਼ੀ ਜਾਂਚ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਇੰਸਪੈਕਟਰ ਬਹਿਲ ਨੇ ਦੱਸਿਆ ਕਿ ਅਦਾਲਤ ’ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਮਾਸੂਮ ਨੂੰ ਲੱਭਣ ’ਚ ਪੁਲਸ ਹੋਈ ਨਾਕਾਮ ਤਾਂ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਬੱਚੇ ਨੂੰ ਲੱਭਣ ਦੀ ਛੇਡ਼ੀ ਮੁਹਿੰਮ
NEXT STORY