ਗੁਰਦਾਸਪੁਰ (ਸਰਬਜੀਤ) : ਥਾਣਾ ਤਿੱਬੜ ਦੀ ਪੁਲਸ ਨੇ ਚੋਰੀ ਦੇ 6 ਮੋਟਰਸਾਈਕਲ ਅਤੇ 2 ਮੋਬਾਇਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਧਾਰਾ 379,411 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪੁਲਸ ਪਾਰਟੀ ਦੇ ਨਾਲ ਪਿੰਡ ਔਜਲਾ ਪੁੱਲ ਦੇ ਹੇਠਾਂ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਗੁਰਦਾਸਪੁਰ ਵਾਲੇ ਪਾਸਿਓਂ ਇਕ ਹੀਰੋ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰ ’ਤੇ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ।
ਇਸ ਦੌਰਾਨ ਜਦੋਂ ਮੋਟਰਸਾਈਕਲ ’ਤੇ ਸਵਾਰ ਦੋਸ਼ੀ ਅਕਾਸ਼ ਮਸੀਹ ਉਰਫ ਕਾਸੀ ਪੁੱਤਰ ਬਲਦੇਵ ਮਸੀਹ ਵਾਸੀ ਤਿੱਬੜੀ, ਜੋਤ ਪੁੱਤਰ ਦਰਸ਼ਨ ਮਸੀਹ, ਸਾਜਨ ਮਸੀਹ ਪੁੱਤਰ ਗੁਰਨਾਮ ਮਸੀਹ ਵਾਸੀਆਨ ਸਿੱਧਵਾਂ ਜਮੀਤਾਂ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ਾਂ ਦੀ ਮੰਗ ਕੀਤੀ ਤਾਂ ਉਕਤ ਨੌਜਵਾਨ ਕੋਈ ਕਾਗਜ਼ ਪੇਸ਼ ਨਾ ਕਰ ਸਕੇ। ਸਖ਼ਤੀ ਨਾਲ ਪੁੱਛਗਿਛ ਕੀਤਾ ਤਾਂ ਦੋਸ਼ੀਆਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਅੱਡਾ ਬੱਬੇਹਾਲੀ ਤੋਂ ਚੋਰੀ ਕੀਤਾ ਸੀ ਅਤੇ ਅੱਜ ਇਸ ਨੂੰ ਵੇਚਣ ਲਈ ਗ੍ਰਾਹਕ ਦੀ ਭਾਲ ਕਰ ਰਹੇ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਥਾਣੇ ’ਚ ਲੈ ਜਾ ਕੇ ਫਿਰ ਪੁੱਛਗਿਛ ਕੀਤੀ ਤਾਂ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਚਾਰ ਮੋਟਰਸਾਈਕਲ ਹੋਰ ਬਰਾਮਦ ਹੋਏ ਅਤੇ ਦੋ ਮੋਬਾਇਲ ਫੋਨ ਮਾਰਕਾ ਵੀਵੋ ਬਰਾਮਦ ਕੀਤੇ ਗਏ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਸ਼ਾਂਤਮਈ ਅੰਦੋਲਨ ਕਰਦੇ ਕਿਸਾਨਾਂ ’ਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ : ਚੰਦੂਮਾਜਰਾ
NEXT STORY