ਕੋਟਕਪੂਰਾ (ਨਰਿੰਦਰ ਬੈੜ) - ਜਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦੇ ਹੋਏ ਥਾਣਾ ਸਦਰ ਪੁਲਸ ਕੋਟਕਪੂਰਾ ਨੇ 7 ਵਿਅਕਤੀਆਂ ਨੂੰ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ।
ਡੀ. ਐੱਸ. ਪੀ. ਕੋਟਕਪੂਰਾ ਮਨਵਿੰਦਰਬੀਰ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਵੱਲੋਂ ਸੂਚਨਾ ਮਿਲਣ 'ਤੇ ਐੱਸ. ਐੱਚ. ਓ. ਥਾਣਾ ਸਦਰ ਖੇਮ ਚੰਦ ਪਰਾਸ਼ਰ ਦੀ ਦੇਖ-ਰੇਖ ਹੇਠ ਕਾਰਵਾਈ ਕਰਦੇ ਹੋਏ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਨੇੜਲੇ ਪਿੰਡ ਬੀੜ ਚਹਿਲ ਵਿਖੇ ਛਾਪੇਮਾਰੀ ਕਰਕੇ ਉੱਥੋਂ ਗੁਨੀ ਪੁੱਤਰ ਰਜਿੰਦਰ ਸਿੰਘ ਵਾਸੀ ਕਾਲੋਕੇ ਜ਼ਿਲਾ ਬਠਿੰਡਾ, ਬਲਜੀਤ ਸਿੰਘ ਪੁੱਤਰ ਜਗਤਾਰ ਸਿੰਘ, ਧਰਮਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦੇਵੀ ਵਾਲਾ, ਅਮ੍ਰਿੰਤਪਾਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਦੇਵੀ ਵਾਲਾ, ਵਰਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਦੇਵੀ ਵਾਲਾ, ਵਿੱਕੀ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਦੇਵੀ ਵਾਲਾ ਅਤੇ
ਸੁਖਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਚਹਿਲ ਨੂੰ ਚੋਰੀ ਦੇ 6 ਮੋਟਰਸਾਈਕਲਾਂ (ਮਲੀਤੀ 2 ਲੱਖ 40 ਹਜ਼ਾਰ) ਸਮੇਤ ਕਾਬੂ ਕਰ ਲਿਆ ਜਦ ਕਿ ਦੋ ਹੋਰ ਫਰਾਰ ਹੋ ਗਏ। ਡੀ. ਐੱਸ. ਪੀ. ਕੋਟਕਪੂਰਾ ਮਨਵਿੰਦਰਬੀਰ ਸਿੰਘ ਨੇ ਦੱਸਿਆ ਕਿ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ 'ਚੋਂ 7 ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਫਰਾਰ ਹੋਏ 2 ਵਿਅਕਤੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇੰਨਾਂ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖਮੀ
NEXT STORY