ਪਾਤੜਾਂ (ਮਾਨ) : ਸ਼ਹਿਰਾਂ 'ਚ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪਾਤੜਾਂ ਸਿਟੀ ਪੁਲਸ ਨੇ ਕਾਬੂ ਕਰਕੇ ਉਨ੍ਹਾਂ ਪਾਸੋ ਚੋਰੀ ਕੀਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ 'ਚੋਂ ਇਕ ਨਾਬਾਲਿਗ ਹੈ।ਪਾਤੜਾਂ ਪੁਲਸ ਨੇ ਇਨ੍ਹਾਂ ਨੂੰ ਅਦਾਲਤ ਪੇਸ਼ ਕਰਕੇ ਹੋਰ ਪੁਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਨ੍ਹਾਂ ਨੂੰ ਜੇਲ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਥਾਣਾ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਸ਼ਹਿਰ ਤੋਂ ਕੁਝ ਦਿਨ ਪਹਿਲਾਂ ਮੋਟਰਸਾਈਕਲ ਚੋਰੀ ਹੋਇਆ ਸੀ। ਜਿਸ ਸਬੰਧੀ ਦਰਜ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਸਿਟੀ ਚੌਂਕੀ ਦੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੋ ਵਿਅਕਤੀ ਨੂੰ ਕਾਬੂ ਕੀਤਾ। ਮੁੱਢਲੀ ਪੁਛਗਿੱਛ ਦੌਰਾਨ ਇਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਤਿੰਨ ਮੋਟਰਸਾਈਕਲ ਚੋਰੀ ਕੀਤੇ ਹਨ ਜਿਨ੍ਹਾਂ 'ਚੋਂ ਇਕ ਲਹਿਰਾ ਤੋਂ ਇਕ ਗਾਗਾ ਦੇ ਟੂਰਨਾਂਮੈਂਟ ਅਤੇ ਇਕ ਪਾਤੜਾਂ ਦੇ ਗਰੀਨਵੁੱਡ ਸਕੂਲ ਦੇ ਬਾਹਰੋਂ ਚੋਰੀ ਕੀਤਾ ਸੀ। ਪੁਲਸ ਨੇ ਉਨ੍ਹਾਂ ਪਾਸੋਂ ਤਿੰਨੇ ਮੋਟਰਸਾਈਕਲ ਬਰਾਮਦ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀਆਂ ਪਛਾਣ ਲਵਪ੍ਰੀਤ ਸਿੰਘ ਵਾਸੀ ਜਿਊਣਪੁਰਾ ਅਤੇ ਸਤਵਿੰਦਰ ਸਿੰਘ ਵਾਸੀ ਭੂਤਗੜ੍ਹ ਵੱਜੋਂ ਹੋਈ ਹੈ। ਇਨ੍ਹਾਂ ਵਿਚੋਂ ਲਵਪ੍ਰੀਤ ਸਿੰਘ ਵਾਸੀ ਜਿਊਣਪੁਰਾ ਨਾਬਾਲਿਗ ਹੈ।
ਹਾਦਸੇ ਨੇ ਉਜਾੜਿਆ ਪਰਿਵਾਰ, ਨਵ-ਵਿਆਹੀ ਕੁੜੀ ਸਣੇ ਦੋ ਦੀ ਮੌਤ
NEXT STORY