ਪਟਿਆਲਾ (ਬਲਜਿੰਦਰ) : ਨੇੜਲੇ ਕਸਬੇ ਭੁਨਰਹੇੜੀ ਵਿਖੇ ਸੜਕ ’ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਮੋਟਰਸਾਈਕਲ ਚਾਲਕ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸੁਖਮੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਭੁਨਰਹੇੜੀ ਦੀ ਸ਼ਿਕਾਇਤ ’ਤੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 281 ਅਤੇ 106 ਦੇ ਤਹਿਤ ਕੇਸ ਦਰਜ ਕੀਤਾ ਹੈ।
ਸੁਖਮੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਰਣਵੀਰ ਸਿੰਘ ਨਾਲ ਐੱਚ. ਡੀ. ਐੱਫ. ਸੀ. ਬੈਂਕ ਭੁਨਰਹੇੜੀ ਦੇ ਕੋਲ ਪੈਦਲ ਜਾ ਰਿਹਾ ਸੀ, ਤਾਂ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਲਿਆ ਕੇ ਉਸ ਦੇ ਭਰਾ ’ਚ ਮਾਰਿਆ। ਇਸ ਹਾਦਸੇ ’ਚ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ
NEXT STORY