ਜ਼ੀਰਾ (ਗੁਰਮੇਲ ਸੇਖਵਾਂ) : ਇਕ ਸਵਿੱਫਟ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਸਦਰ ਜ਼ੀਰਾ ’ਚ ਪੁਲਸ ਵੱਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਹੁਸਨਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਬੋਤੀਆਂ ਵਾਲਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਿਤਾ ਸਤਪਾਲ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰਾ ਤੋਂ ਪਿੰਡ ਬੋਤੀਆਂ ਵਾਲਾ ਜਾ ਰਿਹਾ ਸੀ।
ਇਸ ਦੌਰਾਨ ਪਿੱਛਿਓਂ ਅਕਾਸ਼ਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੂੜੇ ਵਾਲਾ ਨੇ ਆਪਣੀ ਸਵਿੱਫਟ ਕਾਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ’ਚ ਲਿਜਾਇਆ ਗਿਆ ਤਾਂ ਉਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਵੱਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ
NEXT STORY