ਬੁਢਲਾਡਾ (ਬਾਂਸਲ) : ਬਰੇਟਾ ਬੁਢਲਾਡਾ ਪਿੰਡ ਦਾਤੇਵਾਸ ਨਜ਼ਦੀਕ ਫੁੱਲੂਵਾਲਾ ਰੋਡ 'ਤੇ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਫੁੱਲੂਵਾਲਾ ਜੋ ਕਿ ਦਾਤੇਵਾਸ ਵਿਖੇ ਆਪਣੇ ਪਿਤਾ ਦੀ ਉਡੀਕ ਕਰ ਰਿਹਾ ਸੀ ਤਾਂ ਅਚਾਨਕ ਤੇਜ਼ ਰਫਤਾਰ ਕਾਰ ਨੇ ਉਸਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ। ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਵੱਡੇ ਹਸਪਤਾਲ 'ਚ ਰੈਫਰ ਕਰ ਦਿੱਤਾ ਜਿਥੇ ਉਸਦੀ ਰਸਤੇ 'ਚ ਹੀ ਮੌਤ ਹੋ ਗਈ। ਉਪਰੋਕਤ ਮਾਮਲੇ ਸੰਬੰਧੀ ਪਿੰਡ ਵਾਸੀਆਂ ਨੇ ਕਾਰ ਸਵਾਰ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਲਗਾਇਆ ਗਿਆ। ਦੂਸਰੇ ਪਾਸੇ ਐੱਸਐੱਚਓ ਸਦਰ ਕੌਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਰਸਾਤ ਕਾਰਨ ਘਰ ਦੀ ਛੱਤ ਡਿੱਗੀ, ਵਾਲ-ਵਾਲ ਬੱਚਿਆ ਪਰਿਵਾਰ
NEXT STORY