ਤਰਨਤਾਰਨ (ਵਿਜੇ)- ਬੀਤੀ ਦੇਰ ਰਾਤ ਟਰੈਵਲ ਏਜੰਟ ਦੀ ਗੱਡੀ ਤੇ ਮੋਟਰਸਾਈਕਲ ਸਵਾਰਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਟਰੈਵਲ ਏਜੰਟ ਵੱਲੋਂ ਗੱਡੀ ਭਜਾ ਕੇ ਆਪਣੀ ਜਾਨ ਬਚਾਈ ਹੈ । ਪੀੜਤ ਏਜੰਟ ਜੁਗਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਰਾਮਪੁਰ ਭੂਤਵਿੰਡ ਨੇ ਦੱਸਿਆ ਕਿ ਉਹ ਬੀਤੀ ਦੇਰ ਰਾਤ ਆਪਣਾ ਇਮੀਗ੍ਰੇਸ਼ਨ ਦਫ਼ਤਰ ਬੰਦ ਕਰਕੇ ਆਪਣੇ ਪਿੰਡ ਨੂੰ ਆ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ
ਅੱਡਾ ਢੋਟਾ ਨਜ਼ਦੀਕ ਕੁਝ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਉਸ ਦੀ ਗੱਡੀ 'ਤੇ ਹਮਲਾ ਕਰ ਦਿੱਤਾ। ਜਦੋਂ ਹਮਲਾਵਰ ਆਪਣੀ ਡੱਬ ਵਿੱਚੋਂ ਅਸਲਾ ਕੱਢਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਪੈ ਗਿਆ ਅਤੇ ਉਨ੍ਹਾਂ ਗੱਡੀ ਦੀ ਰਫ਼ਤਾਰ ਹੋਰ ਤੇਜ਼ ਕਰ ਦਿੱਤੀ। ਹਮਲਾਵਰ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ 'ਤੇ ਲਗਭਗ ਛੇ ਫਾਇਰ ਕੀਤੇ, ਜਿੰਨਾ ਵਿੱਚੋਂ ਕੁਝ ਗੱਡੀ 'ਤੇ ਵੀ ਲੱਗੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ, ਜਿਸ ਸਬੰਧੀ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਦਰਖਾਸਤਾਂ ਵੀ ਦਿੱਤੀਆਂ ਗਈਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਵੈਰੋਵਾਲ ਦੀ ਪੁਲਸ ਵੀ ਮੌਕੇ 'ਤੇ ਪੁੱਜੀ ਅਤੇ ਇਸ ਸਬੰਧੀ ਜਾਂਚ ਸ਼ੁਰੂ ਕਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਟਰੈਵਲ ਏਜੰਟ ਵੱਲੋਂ ਐੱਸ. ਐੱਸ. ਪੀ. ਤਰਨਤਾਰਨ ਅਤੇ ਪੰਜਾਬ ਸਰਕਾਰ ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯਾਤਰੀ ਤੇ ਹਵਾਈ ਆਵਾਜਾਈ ‘ਚ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਤੋੜੇ ਰਿਕਾਰਡ
NEXT STORY