ਨੂਰਪੁਰਬੇਦੀ (ਭੰਡਾਰੀ) : ਆਪਣੇ ਬੁਲੰਦ ਹੌਸਲੇ ਨਾਲ ਪਿੰਡ ਸਰਾਏ ਦੇ ਨੌਜਵਾਨ ਦਵਿੰਦਰ ਬਾਜਵਾ ਪੁੱਤਰ ਜੋਗਿੰਦਰ ਸਿੰਘ ਨੇ ਦੁਨੀਆ ਦੀ ਸਭ ਤੋਂ ਉੱਚੀ ਮਾਊਂਟ ਐਵਰੈਸਟ ਦੀ ਚੋਟੀ ਨੂੰ ਸਰ ਕਰ ਕੇ ਵੱਡਾ ਕਾਰਨਾਮਾ ਕਰ ਦਿਖਾਇਆ ਹੈ। ਮਾਊਂਟ ਐਵਰੈਸਟ ਬੇਸ ਕੈਂਪ ਤੋਂ ਵਾਪਸ ਪਿੰਡ ਸਰਾਏ ਪਹੁੰਚੇ ਦਵਿੰਦਰ ਬਾਜਵਾ ਨੇ ਦੱਸਿਆ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਇਆ ਟ੍ਰੇਨ ਨੇਪਾਲ ਬਾਰਡਰ ’ਤੇ ਪਹੁੰਚਿਆ। ਫਿਰ ਉੱਥੋਂ ਆਪਣਾ ਪੈਦਲ ਸਫ਼ਰ ਸ਼ੁਰੂ ਕੀਤਾ ਅਤੇ 7 ਦਿਨਾਂ ’ਚ ਉਸਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਚੋਣਾਂ ’ਚ 50 ਲੱਖ ਨੌਜਵਾਨ ਵੋਟਰ ਬਣਨਗੇ ਗੇਮ ਚੇਂਜਰ, 5 ਸਿਆਸੀ ਪਾਰਟੀਆਂ ਨੂੰ ਝੱਲਣੀ ਪੈ ਸਕਦੀ ਹੈ ‘ਨਮੋਸ਼ੀ’
ਉਸਨੇ ਦੱਸਿਆ ਕਿ ਉਸਨੇ ਇਕੱਲੇ ਹੀ ਬਿਨਾਂ ਕਿਸੇ ਗਾਈਡ ਤੋਂ ਇਹ ਸਫ਼ਰ ਤੈਅ ਕੀਤਾ ਹੈ। ਬਾਜਵਾ ਨੇ ਕਿਹਾ ਕਿ ਉਸ ਦਾ ਅਗਲਾ ਸਫ਼ਰ ਮੋਟਰਸਾਈਕਲ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਇਆ ਰੋਡ ਮਿਆਂਮਾਰ ਤੋਂ ਹੁੰਦੇ ਹੋਏ ਥਾਈਲੈਂਡ ਸਿੰਗਾਪੁਰ ਅਤੇ ਹੋਰ ਦੇਸ਼ਾਂ ਦਾ ਹੋਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਪੰਜ ਸਾਲ ਬਾਅਦ ਜ਼ਮਾਨਤ ’ਤੇ ਆਏ ਵਿਅਕਤੀ ਦਾ ਸ਼ਰੇ ਬਾਜ਼ਾਰ ਗੋਲ਼ੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵੱਡੀ ਖ਼ਬਰ: BSF ਦੇ ਜਵਾਨ ਨੇ ਸਰਵਿਸ ਕਾਰਬਾਈਨ ਨਾਲ ਕੀਤਾ 4 ਸਾਥੀਆਂ ਦਾ ਕਤਲ
NEXT STORY