ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ ਦੇ ਇਕ ਹੋਰ ਕਿਸਾਨ ਦੀ ਚੱਲ ਰਹੇ ਸੰਘਰਸ਼ ਦੌਰਾਨ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਵਿਚ ਅੱਧੀ ਦਰਜਨ ਤੋਂ ਵੀ ਵੱਧ ਕਿਸਾਨਾਂ ਦੀ ਧਰਨੇ ਪ੍ਰਦਰਸ਼ਨਾਂ ਦੌਰਾਨ ਮੌਤ ਹੋ ਚੁੱਕੀ ਹੈ। ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੇ ਘਰ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਕੁਝ ਕਿਸਾਨ ਵੱਖ ਬੈਠ ਕੇ ਮੀਟਿੰਗ ਕਰ ਰਹੇ ਸਨ ਤਾਂ ਪਿੰਡ ਗੁਰਮਾਂ ਦੇ ਕਿਸਾਨ ਸੁਖਦੇਵ ਸਿੰਘ (65) ਜੋ ਕਿ ਸੇਵਾ ਮੁਕਤ ਅਧਿਆਪਕ ਵੀ ਸਨ, ਉਹ ਮੀਟਿੰਗ ਦੀ ਕਾਰਵਾਈ ਲਿਖ ਰਹੇ ਸਨ। ਮੀਟਿੰਗ ਦੀ ਕਾਰਵਾਈ ਲਿਖਦਿਆਂ ਲਿਖਦਿਆਂ ਹੀ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਵਾਪਸ ਪਰਤ ਰਹੇ ਕਿਸਾਨਾਂ ’ਤੇ ਚੱਲੀਆਂ ਗੋਲ਼ੀਆਂ
ਉਨ੍ਹਾਂ ਦੇ ਸਾਥੀ ਕਿਸਾਨ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਲੈ ਆਏ ਅਤੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ। ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵੀ ਵੱਧ ਗਿਆ। ਉਨ੍ਹਾਂ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮਿ੍ਰਤਕ ਕਿਸਾਨ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਜੇਕਰ ਉਸ ਸਿਰ ਕਰਜ਼ਾ ਹੈ ਤਾਂ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇ ਜਦੋਂ ਤੱਕ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮਿ੍ਰਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਲਖਵੀਰ ਸਿੰਘ ਟਿਵਾਣਾ, ਥਾਣਾ ਸਿਟੀ ਦੇ ਇੰਚਾਰਜ ਲਖਵਿੰਦਰ ਸਿੰਘ ਭਾਰੀ ਪੁਲਸ ਫੋਰਸ ਲੈ ਕੇ ਮੌਕੇ ’ਤੇ ਪੁੱਜ ਗਏ।
ਇਹ ਵੀ ਪੜ੍ਹੋ : ਪੰਜਾਬ ’ਚ ਵਧੀਆਂ ਭਾਜਪਾ ਦੀਆਂ ਮੁਸ਼ਕਲਾਂ, ਲੱਗੀ ਅਸਤੀਫ਼ਿਆਂ ਦੀ ਝੜੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਠੰਡ ਨਾਲ ਰੁਕੀ ਬੱਸਾਂ ਦੀ ਰਫਤਾਰ, ਮੁਸਾਫ਼ਰਾਂ ਦੀ ਗਿਣਤੀ ’ਚ 50 ਫੀਸਦੀ ਤੋਂ ਵੱਧ ਦੀ ਵੱਡੀ ਗਿਰਾਵਟ
NEXT STORY