ਫਿਰੋਜ਼ਪੁਰ (ਮਲਹੋਤਰਾ) : ਇਕ ਵਿਅਕਤੀ ਨੂੰ ਫਿਲਮ ਵਿਚ ਕੰਮ ਕਰਵਾਉਣ ਦਾ ਲਾਰਾ ਲਗਾ ਕੇ ਉਸ ਕੋਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦੇ ਸ਼ਿਕਾਰ ਵਿਅਕਤੀ ਵੱਲੋਂ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪੁਲਸ ਨੇ ਤਿੰਨ ਦੋਸ਼ੀਆਂ ਦੇ ਖ਼ਿਲਾਫ ਪਰਚਾ ਦਰਜ ਕਰ ਲਿਆ ਹੈ। ਤਰਸੇਮ ਸਿੰਘ ਪਿੰਡ ਚੱਕ ਕੰਧੇਸ਼ਾਹ ਨੇ ਅਕਤੂਬਰ 2021 ਵਿਚ ਜ਼ਿਲ੍ਹਾ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਫਿਲਮਾਂ ਵਿਚ ਕੰਮ ਕਰਨਾ ਚਾਹੁੰਦਾ ਸੀ ਜਿਸ ਲਈ ਉਸ ਨੇ ਪ੍ਰਿਤਪਾਲ ਸਿੰਘ ਹਨੀ ਵਾਸੀ ਪੰਚਕੂਲਾ, ਨਰਿੰਦਰ ਸਿੰਘ ਇੰਦਰ ਅਤੇ ਕਰਨ ਸਿੰਘ ਵਾਸੀ ਮੁਹਾਲੀ ਦੇ ਨਾਲ ਸੰਪਰਕ ਕੀਤਾ।
ਉਸ ਨੇ ਦੱਸਿਆ ਕਿ ਉਕਤ ਤਿੰਨਾਂ ਨੇ ਉਸ ਨੂੰ ਇਸ ਲਾਰੇ ਵਿਚ ਲੈ ਲਿਆ ਕਿ ਉਹ ਕਈ ਲੋਕਾਂ ਨੂੰ ਫਿਲਮਾਂ ਵਿਚ ਰੋਲ ਦੁਆ ਚੁੱਕੇ ਹਨ ਤੇ ਦੋਸ਼ੀਆਂ ਨੇ ਉਸ ਕੋਲੋਂ ਵੱਖ ਵੱਖ ਸਮੇਂ ਦੌਰਾਨ ਕਰੀਬ 20 ਲੱਖ ਰੁਪਏ ਲੈ ਲਏ। ਪੈਸੇ ਦੇਣ ਦੇ ਬਾਵਜੂਦ ਜਦ ਦੋਸ਼ੀਆਂ ਨੇ ਨਾ ਤਾਂ ਉਸ ਨੂੰ ਕਿਸੇ ਫਿਲਮ ਵਿਚ ਰੋਲ ਦੁਆਇਆ ਅਤੇ ਨਾ ਹੀ ਉਸਦੇ ਪੈਸੇ ਮੋੜੇ ਤਾਂ ਉਸ ਨੇ ਆਪਣੇ ਨਾਲ ਹੋਈ ਠੱਗੀ ਦੀ ਸ਼ਿਕਾਇਤ ਪੁਲਸ ਕੋਲ ਦਿੱਤੀ। ਥਾਣਾ ਲੱਖੋਕੇ ਬਹਿਰਾਮ ਦੇ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਜਾਂਚ ਵਿਚ ਦੋਸ਼ ਸਹੀ ਪਾਏ ਜਾਣ ’ਤੇ ਤਿੰਨਾਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਲੁਧਿਆਣਾ ਵਾਸੀਆਂ ਲਈ ਚੰਗੀ ਖ਼ਬਰ, ਜ਼ਿਲ੍ਹੇ 'ਚ ਲਾਇਆ ਜਾਵੇਗਾ CBG ਪਲਾਂਟ
NEXT STORY