ਤਰਨਤਾਰਨ (ਜ.ਬ) : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ 8 ਨਵੰਬਰ 2026 ਨੂੰ ਦੇਹਾਂਤ ਹੋ ਗਿਆ ਹੈ। ਮਾਤਾ ਚਰਨ ਕੌਰ 85 ਸਾਲਾਂ ਦੇ ਸਨ, ਜੋ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਮੋਗਾ 'ਚ ਵੱਡੀ ਵਾਰਦਾਤ : ਦੀਵਾਲੀ ਵਾਲੀ ਸ਼ਾਮ ਦੋ ਧੜਿਆਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਮਿਲੀ ਜਾਣਕਾਰੀ ਮੁਤਾਬਤ ਅਦਾਲਤ ਦੇ ਹੁਕਮਾਂ ਅਨੁਸਾਰ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ 10 ਮਿੰਟ ਦੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।
ਇਹ ਵੀ ਪੜ੍ਹੋ: ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਦੀਵਾਲੀ ਦੇ ਪਟਾਕਿਆਂ ਕਾਰਨ ਬਠਿੰਡਾ ਦਾ AQI 1258 'ਤੇ ਪੁੱਜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਗਾ 'ਚ ਵੱਡੀ ਵਾਰਦਾਤ : ਦੀਵਾਲੀ ਵਾਲੀ ਸ਼ਾਮ ਦੋ ਧੜਿਆਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
NEXT STORY