ਅੰਮ੍ਰਿਤਸਰ (ਵੈੱਬ ਡੈਸਕ): ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਸ ਦੀ ਟੀਮ ਇਨ੍ਹਾਂ ਨੂੰ ਲੈ ਕੇ ਅਜਨਾਲਾ ਦੀ ਅਦਾਲਤ ਪਹੁੰਚੀ ਅਤੇ ਅਦਾਲਤ ਵੱਲੋਂ ਇਨ੍ਹਾਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ
ਜਾਣਕਾਰੀ ਮੁਤਾਬਕ ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਕਲਸੀ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਬਸੰਤ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਗੁਰਿੰਦਰ ਪਾਲ ਸਿੰਘ ਅਤੇ ਗੁਰਮੀਤ ਸਿੰਘ ਨੂੰ ਅਜਨਾਲਾ ਲਿਆਂਦਾ ਗਿਆ। ਉਨ੍ਹਾਂ ਦੀ ਪੇਸ਼ੀ ਦੇ ਮੱਦੇਨਜ਼ਰ ਅਜਨਾਲਾ ਅਦਾਲਤ ਦੇ ਬਾਹਰ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ। ਇਨ੍ਹਾਂ ਸਾਰਿਆਂ ਦੇ ਇੱਥੇ ਆਉਣ ਤੋਂ ਪਹਿਲਾਂ ਹੀ ਇਨ੍ਹਾਂ ਸਾਰਿਆਂ ਦੇ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ ਸਨ, ਪਰ ਫ਼ਿਲਹਾਲ ਕਿਸੇ ਨੂੰ ਵੀ ਉਨ੍ਹਾਂ ਦੇ ਕਰੀਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੱਸ ਦਈਏ ਕਿ ਇਹ ਸਾਰੇ ਅੰਮ੍ਰਿਤਪਾਲ ਸਿੰਘ ਦੇ ਨਾਲ NSA ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਨ।
25 ਮਾਰਚ ਤਕ ਮਿਲਿਆ ਰਿਮਾਂਡ
ਇਨ੍ਹਾਂ ਸਾਰਿਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਵਕੀਲਾਂ ਦੀ ਬਹਿਸ ਮਗਰੋਂ 4 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਇਹ ਸਾਰੇ 25 ਮਾਰਚ ਤਕ ਪੰਜਾਬ ਪੁਲਸ ਦੀ ਰਿਮਾਂਡ 'ਤੇ ਰਹਿਣਗੇ। ਮੁਲਜ਼ਮਾਂ ਦੀ ਅਦਾਲਤ ਵਿਚ ਪੇਸ਼ੀ ਮਗਰੋਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 7 ਮੁਲਜ਼ਮਾਂ ਦੇ ਖ਼ਿਲਾਫ਼ ਅਜਨਾਲਾ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ। ਇਹ ਸਾਰੇ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੀ। ਉਨ੍ਹਾਂ ਦੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਈ ਹੋਣ 'ਤੇ ਹੁਣ ਇਨ੍ਹਾਂ ਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਦਾ 4 ਦਿਨ ਦਾ ਰਿਮਾਂਡ ਮਿਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ
NEXT STORY