ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਅੰਮ੍ਰਿਤਸਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 1 ਦਿਨ ਦੀ ਪੈਰੋਲ ਦਿੱਤੀ ਹੈ। ਉਹ 21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ ਹੋ ਗਿਆ ਸੀ, ਜਿਸ ਮਗਰੋਂ ਪਰਿਵਾਰ ਵੱਲੋਂ ਉਨ੍ਹਾਂ ਦੇ ਸਸਕਾਰ ਲਈ ਪੈਰੋਲ ਦੀ ਮੰਗ ਕੀਤੀ ਜਾ ਰਹੀ ਸੀ। ਪਹਿਲਾਂ ਅਦਾਲਤ ਵੱਲੋਂ 14 ਨਵੰਬਰ ਨੂੰ ਪੈਰੋਲ ਦਿੱਤੀ ਗਈ ਸੀ, ਜਿਸ ਮਗਰੋਂ ਪਰਿਵਾਰ ਵੱਲੋਂ ਰਿਵਿਊ ਪਟਿਸ਼ਨ ਦਾਖ਼ਲ ਕੀਤੀ ਗਈ ਸੀ।
ਅੱਜ ਅਦਾਲਤ ਵਿਚ ਸੁਣਵਾਈ ਦੌਰਾਨ ਸਰਕਾਰ ਨੇ ਵੀ ਆਪਣਾ ਪੱਖ ਦਾਖ਼ਲ ਕੀਤਾ। ਦੁਪਹਿਰ ਤੋਂ ਹੋਈ ਬਹਿਸ ਮਗਰੋਂ ਅਦਾਲਤ ਨੇ ਪੈਰੋਲ ਬਾਰੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਪਰਿਵਾਰ ਵੱਲੋਂ 21 ਤੋਂ 23 ਨਵੰਬਰ ਤਕ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਦੋਹਾਂ ਧਿਰਾਂ ਦੀ ਸੁਣਵਾਈ ਮਗਰੋਂ ਅਦਾਲਤ ਨੇ 1 ਦਿਨ ਦੀ ਪੈਰੋਲ ਦੇ ਦਿੱਤੀ ਹੈ। ਸੁਣਵਾਈ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਅਦਾਲਤ ਦੇ ਵਿਸਥਾਰਤ ਹੁਕਮ ਸਾਹਮਣੇ ਆਉਣ ਤੋਂ ਬਾਅਦ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਪੰਜਾਬ ਪੁਲਸ ਦੀ ਕਾਰਵਾਈ: 38 ਕਿਲੋ ਤੋਂ ਵੱਧ ਹੈਰੋਇਨ ਤੇ ਵੱਡੇ ਹਥਿਆਰਾਂ ਦੀ ਖੇਪ ਸਣੇ 7 ਦੋਸ਼ੀ ਗ੍ਰਿਫਤਾਰ
NEXT STORY