ਚੰਡੀਗੜ੍ਹ (ਰਮੇਸ਼ ਹਾਂਡਾ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਉਣ ਅਤੇ ਇਸ ਨੂੰ ਵਧਾ ਕੇ ਨਜ਼ਰਬੰਦੀ ਦੀ ਮਿਆਦ ਵਧਾਉਣ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ’ਤੇ ਦੂਜੀ ਵਾਰ ਐੱਨ. ਐੱਸ. ਏ. ਲਾਉਣ ਦਾ ਰਿਕਾਰਡ ਪੰਜਾਬ ਸਰਕਾਰ ਤੋਂ ਤਲਬ ਕਰ ਲਿਆ ਹੈ। ਉਕਤ ਹੁਕਮ ਦੀ ਪੁਸ਼ਟੀ ਨਾਲ ਸਬੰਧਤ ਰਿਕਾਰਡ ਵੀ ਕੇਂਦਰ ਨੂੰ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਮੰਗਲਵਾਰ ਨੂੰ ਜਦੋਂ ਇਨ੍ਹਾਂ ਸਾਰੇ ਮਾਮਲਿਆਂ ’ਤੇ ਸੁਣਵਾਈ ਸ਼ੁਰੂ ਹੋਈ ਤਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਇਨ੍ਹਾਂ ਸਾਰਿਆਂ ’ਤੇ ਨਵੇਂ ਸਿਰਿਓਂ ਐੱਨ. ਐੱਸ. ਏ. ਕਿਸ ਆਧਾਰ ’ਤੇ ਲਾਇਆ ਗਿਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਉਕਤ ਰਿਕਾਰਡ ਅੱਜ ਉਨ੍ਹਾਂ ਕੋਲ ਨਹੀਂ ਹੈ, ਜਿਸ ਕਾਰਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਰਿਕਾਰਡ ਅਗਲੀ ਸੁਣਵਾਈ ਦੌਰਾਨ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ
NEXT STORY