ਜਲੰਧਰ (ਸੋਨੂੰ)- ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਏ ਕਿ ਸੂਬਾ ਸਰਕਾਰ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਜ਼ਰੀਏ ਚਲਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਸੁਤੰਤਰ ਫ਼ੈਸਲੇ ਲੈਣ ਦੀ ਪਾਵਰ ਨਹੀਂ ਹੈ। ਇਸ ਮੌਕੇ ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ, ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਅਤੇ ਜਲੰਧਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਵੀ ਮੌਜੂਦ ਸਨ।
ਪ੍ਰੈੱਸ ਕਾਨਫ਼ਰੰਸ ਦੌਰਾਨ ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ 4 ਨਵੰਬਰ ਨੂੰ ਸੰਗਰੂਰ 'ਚ ਇਕ ਵੱਡੀ ਰੈਲੀ ਕਰੇਗੀ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਰੈਲੀ 'ਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਾਖੋਰੀ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਰਿਸ਼ਵਤਖੋਰੀ ਵਰਗੇ ਮੁੱਦੇ ਜਨਤਾ ਦੇ ਸਾਹਮਣੇ ਉਠਾਏ ਜਾਣਗੇ। ਚੰਨੀ ਮੁਤਾਬਕ ਇਸ ਸਮਾਗਮ ਰਾਹੀਂ ਕਾਂਗਰਸ ਦਾ ਉਦੇਸ਼ ਸੂਬਾ ਸਰਕਾਰ ਤੋਂ ਜਵਾਬ ਮੰਗਣਾ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਵੱਲ ਲੋਕਾਂ ਦਾ ਧਿਆਨ ਖਿੱਚਣਾ ਹੈ। ਉਨ੍ਹਾਂ ਪਾਰਟੀ ਵਰਕਰਾਂ ਅਤੇ ਜਨਤਾ ਨੂੰ ਵੱਡੀ ਗਿਣਤੀ 'ਚ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
ਚੰਨੀ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਨੌਜਵਾਨਾਂ ਦੀਆਂ ਮੌਤਾਂ ਦੀਆਂ ਰਿਪੋਰਟਾਂ ਰੋਜ਼ਾਨਾ ਸਾਹਮਣੇ ਆ ਰਹੀਆਂ ਹਨ, ਫਿਰ ਵੀ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਮੁੱਖ ਤੌਰ 'ਤੇ ਨਸ਼ਾ ਕਰਨ ਵਾਲਿਆਂ ਨੂੰ ਫੜ ਰਹੀ ਹੈ, ਜਦਕਿ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਲਵਾ ਖੇਤਰ ਵਿੱਚ ਸਥਿਤੀ ਖ਼ਾਸ ਤੌਰ 'ਤੇ ਚਿੰਤਾਜਨਕ ਹੈ। ਕਾਂਗਰਸੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਸੂਬੇ 'ਚ ਨਸ਼ਿਆਂ ਦੇ ਕਾਰੋਬਾਰ ਨੂੰ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ। ਉਨ੍ਹਾਂ ਸੱਤਾਧਾਰੀ ਪਾਰਟੀ ਦੇ ਕੁਝ ਆਗੂਆਂ ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ 'ਤੇ ਵੀ ਗੰਭੀਰ ਦੋਸ਼ ਲਗਾਏ। ਚੰਨੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।
ਮਾਨਸਾ ਦੇ ਸਰਦੂਲਗੜ੍ਹ ਇਲਾਕੇ 'ਚ ਕਥਿਤ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਪੁਲਸ ਦੀ ਕਾਰਵਾਈ 'ਤੇ ਸਵਾਲ ਚੁੱਕੇ। ਹੋਰ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਚੰਨੀ ਨੇ ਦੋਸ਼ ਲਗਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੀ ਬਜਾਏ, ਸਰਕਾਰ ਇਸ ਮੁੱਦੇ 'ਤੇ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚੰਨੀ ਨੇ ਪੰਜਾਬ ਸਰਕਾਰ 'ਤੇ ਭ੍ਰਿਸ਼ਟਾਚਾਰ, ਗੈਰ-ਕਾਨੂੰਨੀ ਮਾਈਨਿੰਗ ਅਤੇ ਰਿਸ਼ਵਤਖੋਰੀ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
ਉਨ੍ਹਾਂ ਕਿਹਾ ਕਿ ਪੰਜਾਬ 'ਚ ਨੌਜਵਾਨਾਂ ਲਈ ਬੇਰੁਜ਼ਗਾਰੀ ਇਕ ਗੰਭੀਰ ਚੁਣੌਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਅਤੇ ਕਾਰੋਬਾਰ ਦੇ ਢੁੱਕਵੇਂ ਮੌਕਿਆਂ ਦੀ ਘਾਟ ਬਹੁਤ ਸਾਰੇ ਨੌਜਵਾਨ ਗਲਤ ਰਸਤੇ ਵੱਲ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਲੰਧਰ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਲੁੱਟਖੋਹ, ਜਬਰੀ ਵਸੂਲੀ ਅਤੇ ਗੋਲ਼ੀਬਾਰੀ ਦੀਆਂ ਘਟਨਾਵਾਂ ਨੇ ਵਪਾਰੀਆਂ ਅਤੇ ਆਮ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਸਰਕਾਰ ਗੈਂਗਸਟਰਵਾਦ ਨੂੰ ਰੋਕਣ 'ਚ ਅਸਫ਼ਲ ਰਹੀ ਹੈ। ਉਨ੍ਹਾਂ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਲੋਕਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਰਨਾਲਾ 'ਚ ਬਦਲੇ ਸਿਆਸੀ ਸਮੀਕਰਨ: ਸੁਖਬੀਰ ਨੇ ਲੀਡਰਾਂ ਦਾ ਨਾਂ ਲਿਆ ਪਰ ਵੋਟਾਂ ਨਹੀਂ ਮੰਗੀਆਂ, ਗਠਜੋੜ ਦੇ ਸੰਕੇਤ?
NEXT STORY