ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ਦੇ ਇਕ ਵੇਅਰਹਾਊਸ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਲਾਲਜੀਤ ਸਿੰਘ ਭੁੱਲਰ 'ਤੇ ਬੇਹੱਦ ਗੰਭੀਰ ਇਲਜ਼ਾਮ ਲਗਾਏ ਹਨ। ਚਰਨਜੀਤ ਚੰਨੀ ਨੇ ਇਸ ਘਟਨਾ ਨੂੰ ਅਤਿ ਮੰਦਭਾਗੀ ਦੱਸਦਿਆਂ ਮੰਤਰੀ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਟੈਂਡਰਾਂ ਨੂੰ ਲੈ ਕੇ ਕੁੱਟਮਾਰ ਅਤੇ ਜ਼ਲੀਲ ਕਰਨ ਦੇ ਇਲਜ਼ਾਮ
ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਪਿਤਾ ਦੇ ਨਾਮ 'ਤੇ ਵੇਅਰਹਾਊਸ ਦੇ ਟੈਂਡਰ ਪਾਏ ਹੋਏ ਸਨ ਪਰ ਜਦੋਂ ਉਹ ਟੈਂਡਰ ਕਿਸੇ ਹੋਰ ਨੂੰ ਮਿਲ ਗਏ ਤਾਂ ਮੰਤਰੀ ਨੇ ਡੀ. ਐੱਮ. ਨੂੰ ਆਪਣੇ ਘਰ ਬੁਲਾ ਕੇ ਬੁਰੀ ਤਰ੍ਹਾਂ ਕੁੱਟਿਆ। ਮੰਤਰੀ ਨੇ ਅਧਿਕਾਰੀ ਨੂੰ ਇੰਨਾ ਜ਼ਲੀਲ ਕੀਤਾ ਅਤੇ ਦਬਾਅ ਪਾਇਆ ਕਿ ਉਹ ਪਿਤਾ ਦੇ ਨਾਮ 'ਤੇ ਟੈਂਡਰ ਕਰਕੇ ਲਿਆਵੇ, ਜਿਸ ਕਾਰਨ ਪਰੇਸ਼ਾਨ ਹੋ ਕੇ ਅਧਿਕਾਰੀ ਨੇ ਰਾਤ ਨੂੰ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਅਧਿਕਾਰੀ ਗਗਨਦੀਪ ਸਿੰਘ ਨੇ ਵੀਡੀਓ ਵਿਚ ਮੰਤਰੀ ਦਾ ਨਾਮ ਵੀ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ
ਸਰਕਾਰ ਦੀ ਸੋਚ ਨੂੰ ਦੱਸਿਆ 'ਕ੍ਰਿਮੀਨਲ'
ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਨੂੰ 'ਕ੍ਰਿਮੀਨਲ ਸੋਚ' ਵਾਲੇ ਲੋਕ ਚਲਾ ਰਹੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ 'ਚ ਗੈਂਗਸਟਰਵਾਦ ਇਸੇ ਸਰਕਾਰ ਦੀ ਦੇਣ ਹੈ ਅਤੇ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕਾ ਹੈ। ਉਨ੍ਹਾਂ ਸਰਕਾਰ ਦੇ ਉੱਚ ਅਹੁਦਿਆਂ 'ਤੇ ਬੈਠੇ ਲੋਕਾਂ ਦੀ ਸੋਚ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੱਤਾ।
ਪ੍ਰੈੱਸ ਦੀ ਆਜ਼ਾਦੀ 'ਤੇ ਹਮਲੇ ਦਾ ਮੁੱਦਾ ਚੁੱਕਿਆ
ਚਰਨਜੀਤ ਚੰਨੀ ਨੇ ਸਰਕਾਰ 'ਤੇ ਮੀਡੀਆ ਦੀ ਆਵਾਜ਼ ਦਬਾਉਣ ਦੇ ਵੀ ਦੋਸ਼ ਲਾਏ। ਉਨ੍ਹਾਂ ਕਿਹਾ ਕਿ 'ਪੰਜਾਬ ਕੇਸਰੀ' ਗਰੁੱਪ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਖ਼ਬਰਾਂ ਪ੍ਰਕਾਸ਼ਿਤ ਕਰਨ ਕਰਕੇ ਹੋਟਲ ਢਾਹੇ ਜਾ ਰਹੇ ਹਨ ਅਤੇ ਪਰਚੇ ਦਰਜ ਕੀਤੇ ਜਾ ਰਹੇ ਹਨ, ਜੋਕਿ ਸਿੱਧੇ ਤੌਰ 'ਤੇ 'ਫਰੀਡਮ ਆਫ਼ ਸਪੀਚ' (ਬੋਲਣ ਦੀ ਆਜ਼ਾਦੀ) ਦਾ ਗਲਾ ਘੁੱਟਣ ਦੇ ਬਰਾਬਰ ਹੈ। ਸਾਬਕਾ ਮੁੱਖ ਮੰਤਰੀ ਨੇ ਮੌਜੂਦਾ ਮੁੱਖ ਮੰਤਰੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਅਸਲ ਪਾਵਰ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਦਸਤਖ਼ਤ ਕਰਵਾਉਣ ਲਈ ਹੀ ਰੱਖਿਆ ਗਿਆ ਹੈ। ਉਨ੍ਹਾਂ ਪੰਜਾਬੀਆਂ ਨੂੰ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਹਰੋਂ ਆਏ 'ਕਾਲੇ ਅੰਗਰੇਜ਼' ਪੰਜਾਬ ਨੂੰ ਲੁੱਟ ਰਹੇ ਹਨ ਅਤੇ ਜਿੰਨੀ ਜਲਦੀ ਇਨ੍ਹਾਂ ਤੋਂ ਖਹਿੜਾ ਛੁੱਟ ਜਾਵੇ, ਓਨਾ ਹੀ ਚੰਗਾ ਹੈ।
ਇਹ ਵੀ ਪੜ੍ਹੋ: ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ: ਜਾਖੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਆਪ' ਸਰਕਾਰ ਦੀ ਧੱਕੇਸ਼ਾਹੀ ਤੇ ਭ੍ਰਿਸ਼ਟਾਚਾਰ ਕਾਰਨ ਗਗਨ ਰੰਧਾਵਾ ਨੇ ਕੀਤੀ ਖੁਦਕੁਸ਼ੀ: ਚੀਮਾ
NEXT STORY