ਜਲੰਧਰ (ਮਹੇਸ਼) : ਇੰਗਲੈਂਡ ਦੇ ਸਲੋਹ ਹਲਕੇ ਦੇ ਐੱਮ. ਪੀ. ਤਨਮਨਜੀਤ ਸਿੰਘ ਢੇਸੀ ਨੇ ਹੱਕਾਂ ਲਈ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਯੂ. ਕੇ. ਦੇ ਪਹਿਲੇ ਦਸਤਾਰਧਾਰੀ ਸਿੱਖ ਐੱਮ. ਪੀ. ਢੇਸੀ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨਾਲ ਕੀਤਾ ਜਾ ਰਿਹਾ ਵਿਵਹਾਰ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਰੀਬ ਇਕ ਹÎਫ਼ਤੇ ਤੋਂ ਦਿੱਲੀ ਵਿਖੇ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਾਲੇ ਕਾਨੂੰਨ ਦੱਸਦੇ ਹੋਏ ਸ਼ਾਂਤਮਈ ਧਰਨੇ-ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਪੁਲਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਜਿਹੜੇ ਪੁਲਸ ਮੁਲਾਜ਼ਮਾਂ ਨੇ ਕਿਸਾਨਾਂ ਦੀ ਕੁੱਟਮਾਰ ਕੀਤੀ, ਕਿਸਾਨ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਲੰਗਰ ਛਕਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ , ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਅਤੇ ਮਿੱਤਰ ਵੀ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕ ਹਾਸਲ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੂਰੀ ਤਰ੍ਹਾਂ ਖੜੇ ਹਨ।
ਇਹ ਵੀ ਪੜ੍ਹੋ :ਵੱਡੀ ਖ਼ਬਰ : ਦਿੱਲੀ ਬਾਰਡਰ ਉਤੇ ਧਰਨੇ 'ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ
ਕਿਸਾਨਾਂ ਨਾਲ ਹੋ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਵੀ ਜ਼ਾਹਿਰ ਕੀਤੀ ਕਿ ਹਰ ਵਰਗ ਦੇ ਲੋਕ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ-ਯੂ.ਪੀ. ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੱਜ ਯਾਨੀ ਸ਼ੁੱਕਰਵਾਰ 9ਵਾਂ ਦਿਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਡਟੇ ਰਹਿਣਗੇ। ਉੱਥੇ ਹੀ ਇਕ ਪ੍ਰਦਰਸ਼ਨਕਾਰੀ ਨੇ ਕਿਹਾ,''ਸਾਡੇ ਕੋਲ 3-4 ਮਹੀਨਿਆਂ ਦਾ ਰਾਸ਼ਨ ਹੈ, ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ, ਅਸੀਂ ਹਟਣ ਵਾਲੇ ਨਹੀਂ ਹਨ।'' ਉੱਥੇ ਹੀ ਸਿੰਘੂ ਬਾਰਡਰ 'ਤੇ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਬਾਰਡਰ 'ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਹੈ।
ਇਹ ਵੀ ਪੜ੍ਹੋ : 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ
ਵੱਡੀ ਖ਼ਬਰ : ਦਿੱਲੀ ਬਾਰਡਰ ਉਤੇ ਧਰਨੇ 'ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ
NEXT STORY