ਜਲੰਧਰ (ਬਿਊਰੋ) : ਰੂਸ ਵੱਲੋਂ ਯੂਕ੍ਰੇਨ ’ਚ 10 ਦਿਨਾਂ ਤੋਂ ਤਾਬੜਤੋੜ ਹਮਲੇ ਕਰ ਕੇ ਤਬਾਹੀ ਮਚਾਈ ਜਾ ਰਹੀ ਹੈ ਤੇ ਉਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਜੰਗ ਦੌਰਾਨ ਭਾਰਤ ’ਚੋਂ ਵੱਡੀ ਗਿਣਤੀ ’ਚ ਯੂਕ੍ਰੇਨ ’ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਫਲਾਈਟਾਂ ਰਾਹੀਂ ਸੁਰੱਖਿਅਤ ਵਤਨ ਵਾਪਸ ਲਿਆਂਦਾ ਜਾ ਰਿਹਾ ਹੈ।
ਇਸੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਪੋਲੈਂਡ ਪਹੁੰਚ ਗਏ ਹਨ।
ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਲੈ ਕੇ PM ਮੋਦੀ ਨੂੰ ਭਗਵੰਤ ਮਾਨ ਨੇ ਕੀਤੀ ਵੱਡੀ ਅਪੀਲ
ਸੰਸਦ ਮੈਂਬਰ ਔਜਲਾ ਨੇ ਯੂਕ੍ਰੇਨ ਤੋਂ ਜਾਨ ਬਚਾ ਕੇ ਪੋਲੈਂਡ ’ਚ ਦਾਖਲ ਹੋਏ ਭਾਰਤੀ ਵਿਦਿਆਰਥੀਆਂ ਨਾਲ ਵਾਰਸਾ ਦੇ ਗੁਰਦੁਆਰਾ ਸਾਹਿਬ ਤੇ ਹਿੰਦੂ ਭਵਨ ਮੰਦਿਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਆਪਣੇ ਵਾਪਰੀਆਂ ਘਟਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਵਾਰਸਾ ਤੋਂ ਪੋਲੈਂਡ-ਯੂਕ੍ਰੇਨ ਸਰਹੱਦ ’ਤੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਰਵਾਨਾ ਹੋ ਰਹੇ ਹਨ।
ਟਰੇਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ
NEXT STORY