ਅੰਮ੍ਰਿਤਸਰ (ਏ.ਐੱਨ.ਆਈ.): ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਾਲੇ ਬੀਤੀ ਰਾਤ ਲੋਕਾਂ ਵੱਲੋਂ ਅੰਮ੍ਰਿਤਸਰ ਵਿਚ ਧਮਾਕੇ ਦੀ ਆਵਾਜ਼ ਸੁਣਨ ਦੀ ਗੱਲ ਆਖ਼ੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਪੁਲਸ ਜਾਂ ਫ਼ੌਜ ਵੱਲੋਂ ਕੋਈ ਵੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਵਿਚਾਲੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ 'ਚ ਧਮਾਕਿਆਂ ਦੀ ਆਵਾਜ਼ ਮਗਰੋਂ ਮਿਲੀ ਮਿਜ਼ਾਇਲ! ਵੇਖੋ Exclusive ਤਸਵੀਰਾਂ
ਉਨ੍ਹਾਂ ਮੌਜੂਦਾ ਹਾਲਾਤ ਬਾਰੇ ਗੱਲਬਾਤ ਕਰਦਿਆਂ ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਤੇ ਮੌਕ ਡਰਿੱਲ ਦੌਰਾਨ ਕੋਈ ਛੋਟਾ-ਮੋਟਾ ਧਮਾਕਾ ਹੁੰਦਾ ਹੈ ਤਾਂ ਇਹ ਨਾ ਸਮਝੋ ਕਿ ਹਮਲਾ ਹੋ ਗਿਆ। ਰਾਤ ਨੂੰ ਵੀ ਅਜਿਹਾ ਹੀ ਹੋਇਆ ਸੀ, ਪਰ ਉੱਧਰੋਂ (ਸਰਹੱਦ ਪਾਰ ਤੋਂ) ਕੁਝ ਵੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਥੋੜ੍ਹਾ ਬਹੁਤ ਚੱਲੇਗਾ। ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ ਦੀ ਨਗਰੀ ਹੈ, ਲੋਕ ਭਰੋਸਾ ਰੱਖਣ, ਕੁਝ ਨਹੀਂ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਚਿੰਤਾ ਨਾ ਕਰਨ, ਅਸੀਂ ਸਾਰੇ ਤੁਹਾਡੇ ਨਾਲ ਖੜ੍ਹੇ ਹਾਂ ਤੇ ਅਸੀਂ ਇਨ੍ਹਾਂ ਹਾਲਾਤਾਂ ਵਿਚੋਂ ਬਾਹਰ ਨਿਕਲਾਂਗੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਨੂੰ ਫ਼ੌਜ 'ਤੇ ਮਾਣ ਹੈ। ਅਸੀਂ ਦੇਸ਼ ਦਾ ਸਾਥ ਦੇਣਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਿੱਥੇ-ਕਿੱਥੇ ਸਕੂਲਾਂ 'ਚ ਛੁੱਟੀ ਤੇ ਕਿੱਥੇ ਆਮ ਵਾਂਗ ਖੁੱਲ੍ਹਣਗੇ ਵਿੱਦਿਅਕ ਅਦਾਰੇ? ਪੜ੍ਹੋ ਪੂਰਾ ਬਿਓਰਾ
ਅੰਮ੍ਰਿਤਸਰ ਏਅਰਪੋਰਟ ਬਾਰੇ ਗੱਲਬਾਤ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਕਿ ਇਸ ਨੂੰ 10 ਮਈ ਤਕ ਬੰਦ ਕੀਤਾ ਗਿਆ ਹੈ। ਇੱਥੇ ਮੌਕ ਡਰਿੱਲ ਤੇ ਏਅਰਫ਼ੋਰਸ ਦੇ ਜਹਾਜ਼ ਚੱਲਣਗੇ, ਇਸ ਲਈ ਇਸ ਏਅਰਪੋਰਟ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਹਾਲਤ ਵਿਚ ਵੀ ਘਬਰਾਉਣ ਨਾ ਤੇ ਰਾਸ਼ਨ ਇਕੱਠਾ ਕਰਨ ਦੀ ਕੋਸ਼ਿਸ਼ ਨਾ ਕਰਨ। ਅਜਿਹੇ ਕੋਈ ਵੀ ਹਾਲਾਤ ਨਹੀਂ ਹਨ, ਜਿਸ ਲਈ ਤੁਹਾਨੂੰ ਰਾਸ਼ਨ ਇਕੱਠਾ ਕਰਨਾ ਪਵੇ। ਕਈ ਲੋਕ ਇਸ ਚੀਜ਼ ਦਾ ਫ਼ਾਇਦਾ ਲੈ ਕੇ ਰਾਸ਼ਨ ਮਹਿੰਗਾ ਵੀ ਵੇਚ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਦੀ ਵੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਐਮਰਜੈਂਸੀ ਨੰਬਰ ਜਾਰੀ, ਲੋੜ ਪੈਣ 'ਤੇ ਤੁਰੰਤ ਕਰੋ CALL
NEXT STORY