ਚੰਡੀਗੜ੍ਹ- ਅੱਜ ਪੂਰੀ ਦੁਨੀਆ ‘ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਟਵੀਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਹਰਸਿਮਰਤ ਬਾਦਲ ਨੇ ਕਿਹਾ ਕਿ ''ਮੈਂ ਸਮਝਦੀ ਹਾਂ ਕਿ ਔਰਤ ਸਾਡੇ ਸਮਾਜ ਅਤੇ ਪਰਿਵਾਰ ਦਾ ਅਹਿਮ ਧੁਰਾ ਹੈ । ਹਰ ਮਨੁੱਖ ਦੀ ਘਾੜਤ ਵਿੱਚ ਔਰਤ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ । ਔਰਤ ਨੂੰ ਆਤਮਸਨਮਾਨ ਦੇ ਨਾਲ ਜਿਉਣ ਦਾ ਓਨਾ ਹੀ ਹੱਕ ਹੈ ਜਿੰਨਾ ਕਿਸੇ ਮਰਦ ਨੂੰ ਹੈ । ਔਰਤਾਂ ਕਿਸੇ ਵੀ ਗੱਲੋਂ ਕਮਜ਼ੋਰ ਨਹੀਂ ਹਨ, ਜੇਕਰ ਔਰਤਾਂ ਨੂੰ ਸਮਾਜ ਵਿੱਚ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਮਿਲੇ ਤਾਂ ਉਹ ਹਰ ਖੇਤਰ ਵਿੱਚ ਸਫ਼ਲਤਾ ਦੀ ਸਿਖ਼ਰ ਨੂੰ ਛੂਹ ਸਕਣ ਦੀ ਤਾਕਤ ਰੱਖਦੀਆਂ ਹਨ । ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਾਨੂੰ ਸਾਰਿਆਂ ਨੂੰ ਔਰਤਾਂ ਲਈ ਸਮਾਜ ਵਿੱਚ ਸਤਿਕਾਰਤ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦਾ ਪ੍ਰਣ ਕਰਕੇ ਚੰਗੇ ਅਤੇ ਵਿਕਸਿਤ ਸਮਾਜ ਦੇ ਭਾਗੀਦਾਰ ਬਣਨਾ ਚਾਹੀਦਾ ਹੈ ।''

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ 'ਚ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਵੀ ਵੱਢਿਆ
NEXT STORY