ਚੰਡੀਗੜ੍ਹ (ਅੰਕੁਰ) : 'ਆਮ ਆਦਮੀ ਪਾਰਟੀ' ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਕਾਰਵਾਈਆਂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਬੋਲੇ ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ।
'ਆਪ' ਦੇ ਸੀਨੀਅਰ ਬੁਲਾਰੇ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ’ਚ ਬਦਲ ਦਿੱਤਾ ਹੈ।
ਇਹ ਵੀ ਪੜ੍ਹੋ- ਕੇਜਰੀਵਾਲ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ CM ਮਾਨ ਨੇ ਭਾਜਪਾ 'ਤੇ ਵਿਨ੍ਹਿਆ ਨਿਸ਼ਾਨਾ, ਕਿਹਾ- 'ਨਹੀਂ ਹੋਵੋਗੇ ਕਾਮਯਾਬ...'
ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਨੇ ਸਾਡੀ ਆਜ਼ਾਦੀ ਲਈ ਯੋਗਦਾਨ ਪਾਇਆ, ਉਹ ਹੁਣ ਜ਼ਿਮਨੀ ਚੋਣ ਦੌਰਾਨ ਪੰਜਾਬ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਆਪਣੇ ਸ਼ਾਸਨ ਦੌਰਾਨ ਉਨ੍ਹਾਂ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ, ਉਨ੍ਹਾਂ ਨੂੰ ਸਿਰਫ਼ ਸਿਆਸੀ ਟੂਲ ਵਜੋਂ ਵਰਤਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ, ਸਿੱਖਾਂ ਤੇ ਉਨ੍ਹਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ।
ਜਥੇਦਾਰ ’ਤੇ ਰਾਜਾ ਵੜਿੰਗ ਦੀਆਂ ਟਿੱਪਣੀਆਂ ਸਾਬਤ ਕਰਦੀਆਂ ਹਨ ਕਿ ਕਾਂਗਰਸ ਦੇ ਨਾਲ-ਨਾਲ ਉਹ ਵੀ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ’ਤੇ ਹਮਲੇ ਸਮੇਤ ਕਾਂਗਰਸ ਦੀਆਂ ਪਿਛਲੀਆਂ ਕਾਰਵਾਈਆਂ ਉਨ੍ਹਾਂ ਦੇ ਅਸਲ ਇਰਾਦਿਆਂ ਨੂੰ ਪ੍ਰਗਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ, ਕਾਂਗਰਸ ਤੇ ਭਾਜਪਾ ਆਪਣੇ ਸਿਆਸੀ ਲਾਭ ਲਈ ਵਾਰ-ਵਾਰ ਪੰਜਾਬ ਤੇ ਸਿੱਖਾਂ ਵਿਰੁੱਧ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਜਰੀਵਾਲ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ CM ਮਾਨ ਨੇ ਭਾਜਪਾ 'ਤੇ ਵਿਨ੍ਹਿਆ ਨਿਸ਼ਾਨਾ, ਕਿਹਾ- 'ਨਹੀਂ ਹੋਵੋਗੇ ਕਾਮਯਾਬ...'
NEXT STORY