ਜਲੰਧਰ/ਚੰਡੀਗੜ੍ਹ (ਧਵਨ)–ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ 200 ਸਾਲ ਪੁਰਾਣੇ ਗੁਰੂ ਘਰ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਚਿੱਠੀ ਲਿਖ ਕੇ ਤੁਰੰਤ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ, ਸ਼ਿਲੌਂਗ ਨੂੰ ਬਚਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਦੁਨੀਆ ਭਰ ਵਿਚ ਵਸੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਇਸ ਗੁਰਦੁਆਰਾ ਸਾਹਿਬ ਨਾਲ ਜੁੜੀਆਂ ਹੋਈਆਂ ਹਨ।
ਇਹ ਵੀ ਪੜ੍ਹੋ- Positive News: ਬਣਵਾਉਣਾ ਹੈ ਪਾਸਪੋਰਟ ਤਾਂ ਐਤਵਾਰ ਨੂੰ ਕਰੋ ਇਹ ਕੰਮ, ਧੱਕੇ ਨਹੀਂ ਸਗੋਂ ਮਿੰਟਾਂ 'ਚ ਹੋਵੇਗਾ ਮਸਲਾ ਹੱਲ
ਕੰਗ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਮੇਘਾਲਿਆ ਸਰਕਾਰ ਨੇ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਜੋਕਿ ਵੱਡਾ ਬਾਜ਼ਾਰ ਸ਼ਿਲੌਂਗ ਦੀ ਪੰਜਾਬੀ ਕਾਲੋਨੀ ’ਚ ਸਥਿਤ ਹੈ, ਨੂੰ ਡੇਗਣ ਦੀ ਸਿਫ਼ਾਰਿਸ਼ ਕੀਤੀ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੀ. ਐੱਮ. ਮੋਦੀ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਇਹ ਗੁਰਦੁਆਰਾ ਸਾਹਿਬ ਨਾ ਸਿਰਫ਼ ਪ੍ਰਾਰਥਨਾ ਕਰਨ ਦੀ ਥਾਂ ਹੈ, ਸਗੋਂ ਇਹ ਸ਼ਿਲੌਂਗ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵਸੇ ਸਿੱਖ ਭਾਈਚਾਰੇ ਦੇ ਇਤਿਹਾਸਕ ਤੇ ਸੱਭਿਆਚਾਰਕ ਸਬੰਧਾਂ ਨਾਲ ਵੀ ਜੁੜਿਆ ਹੋਇਆ ਹੈ। ਇਸ ਨੂੰ ਡੇਗਣ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ, ਸਗੋਂ ਦੁਨੀਆ ਭਰ ’ਚ ਸਿੱਖ ਭਾਈਚਾਰੇ ਅੰਦਰ ਰੋਸ ਵੀ ਵਧੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਬਚਾਉਣਾ ਤੇ ਉਸ ਦੀ ਸਾਂਭ-ਸੰਭਾਲ ਕਰਨੀ ਮੇਘਾਲਿਆ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਗਈ ਚਿੱਠੀ ਵਿਚ ਵੀ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਡੇਗਣ ਤੋਂ ਬਚਾਉਣ ਲਈ ਉਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਰਕਾਰੀ ਅਧਿਕਾਰੀਆਂ ਤੇ ਸਿੱਖ ਭਾਈਚਾਰੇ ਦੇ ਨੇਤਾਵਾਂ ਵਿਚਾਲੇ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਭੇਜੀ ਚਿੱਠੀ ਵਿਚ ਉਨ੍ਹਾਂ ਕਿਹਾ ਕਿ ਸੰਵਿਧਾਨ ਵਿਚ ਸਾਰਿਆਂ ਨੂੰ ਧਾਰਮਿਕ ਆਜ਼ਾਦੀ ਦਾ ਅਧਿਕਾਰ ਮਿਲਿਆ ਹੋਇਆ ਹੈ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਮੇਘਾਲਿਆ ਵਿਚ ਵਸਿਆ ਹੋਇਆ ਹੈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾਂਦੇ ਸਮੇਂ ਪਤੀ-ਪਤਨੀ ਨਾਲ ਵਾਪਰਿਆ ਦਿਲ-ਦਹਿਲਾ ਦੇਣ ਵਾਲਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਨਵੀਂ ਪਾਰਟੀ ਬਣਾਵੇਗਾ MP ਅੰਮ੍ਰਿਤਪਾਲ ਸਿੰਘ, ਪਿਤਾ ਨੇ ਕੀਤਾ ਵੱਡਾ ਐਲਾਨ
NEXT STORY